ਪੈਟਰੋਲ-ਡੀਜ਼ਲ ਹੋ ਸਕਦਾ ਹੈ ਮਹਿੰਗਾ! ਸਾਊਦੀ ਤੇ ਓਪੇਕ ਨੇ 23 ਦੇਸ਼ਾਂ ਦੇ ਤੇਲ ਉਤਪਾਦਨ 'ਚ ਕਟੌਤੀ ਦਾ ਕੀਤਾ ਐਲਾਨ
ਇਸ ਦਾ ਸਿੱਧਾ ਅਸਰ ਭਾਰਤ ਸਮੇਤ ਦੁਨੀਆ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪਵੇਗਾ।
ਨਵੀਂ ਦਿੱਲੀ : ਸਾਊਦੀ ਅਰਬ ਸਮੇਤ 23 ਦੇਸ਼ਾਂ ਨੇ ਤੇਲ ਉਤਪਾਦਨ 'ਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਸਾਰੇ ਦੇਸ਼ ਮਿਲ ਕੇ ਹਰ ਰੋਜ਼ 190 ਮਿਲੀਅਨ ਲੀਟਰ ਕੱਚੇ ਤੇਲ ਦਾ ਉਤਪਾਦਨ ਘੱਟ ਕਰਨਗੇ। ਇਸ ਕਾਰਨ ਤੇਲ ਦੀਆਂ ਕੀਮਤਾਂ 10 ਡਾਲਰ ਪ੍ਰਤੀ ਬੈਰਲ ਤੱਕ ਵਧ ਸਕਦੀਆਂ ਹਨ। ਇਸ ਦਾ ਸਿੱਧਾ ਅਸਰ ਭਾਰਤ ਸਮੇਤ ਦੁਨੀਆ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪਵੇਗਾ। ਸਿੱਧੇ ਸ਼ਬਦਾਂ 'ਚ ਕਹੀਏ ਤਾਂ ਆਉਣ ਵਾਲੇ ਦਿਨਾਂ 'ਚ ਪੈਟਰੋਲ-ਡੀਜ਼ਲ ਮਹਿੰਗਾ ਹੋ ਸਕਦਾ ਹੈ।
ਉਥੇ ਹੀ ਸਾਊਦੀ ਅਰਬ ਨੇ ਕਿਹਾ ਕਿ ਉਹ ਮਈ ਤੋਂ 2023 ਦੇ ਅੰਤ ਤੱਕ ਤੇਲ ਉਤਪਾਦਨ ਵਿਚ ਹਰ ਦਿਨ ਪੰਜ ਲੱਖ ਬੈਰਲ ਦੀ ਕਟੌਤੀ ਕਰੇਗਾ। ਸਾਊਦੀ ਅਰਬ ਦੇ ਉਰਜ਼ਾ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਤੇਲ ਬਾਜ਼ਾਰ ਨੂੰ ਸਥਿਰ ਕਰਨ ਵਿਚ ਮਦਦ ਮਿਲੇਗੀ।
ਇਹ ਵੀ ਪੜ੍ਹੋ : ਅਮਰੀਕਾ ਦੀ ਸੰਸਦ ’ਚ ਪੇਸ਼ ਕੀਤਾ ਗਿਆ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਹਾੜਾ’ ਵਜੋਂ ਮਨਾਉਣ ਦਾ ਮਤਾ
ਇਸ ਦੇ ਨਾਲ ਹੀ ਭਾਰਤ ਵਾਂਗ ਪਾਕਿਸਤਾਨ ਨੇ ਵੀ ਰੂਸ ਤੋਂ ਕੱਚਾ ਤੇਲ ਖਰੀਦਣ ਦੀ ਯੋਜਨਾ ਬਣਾਈ ਹੈ। ਪਾਕਿਸਤਾਨ ਦੇ ਪੈਟਰੋਲੀਅਮ ਰਾਜ ਮੰਤਰੀ ਮੁਸਾਦਿਕ ਮਲਿਕ ਨੇ ਦੱਸਿਆ ਕਿ ਅਗਲੇ ਮਹੀਨੇ ਪਾਕਿਸਤਾਨ ਪਹਿਲਾ ਆਰਡਰ ਦੇਵੇਗਾ।
ਇਹ ਵੀ ਪੜ੍ਹੋ : ਮੈਂ ਨਿਰਦੋਸ਼ ਹਾਂ, ਮੇਰਾ ਇਕਮਾਤਰ ਅਪਰਾਧ ਨਿਡਰਤਾ ਨਾਲ ਦੇਸ਼ ਦੀ ਰੱਖਿਆ ਕਰਨਾ ਹੈ: ਡੌਨਲਡ ਟਰੰਪ
ਦੂਜੇ ਪਾਸੇ, ਭਾਰਤ ਸਰਕਾਰ ਨੇ ਘਰੇਲੂ ਬਾਜ਼ਾਰ ਵਿੱਚ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੈਟਰੋਲ ਅਤੇ ਡੀਜ਼ਲ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਨੋਟੀਫਿਕੇਸ਼ਨ 'ਚ ਆਇਲ ਰਿਫਾਇਨਰੀ ਕੰਪਨੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸਾਲਾਨਾ ਪੈਟਰੋਲ ਐਕਸਪੋਰਟ ਦਾ 50 ਫੀਸਦੀ ਅਤੇ ਡੀਜ਼ਲ ਐਕਸਪੋਰਟ ਦਾ 30 ਫੀਸਦੀ ਘਰੇਲੂ ਬਾਜ਼ਾਰ 'ਚ ਉਪਲੱਬਧ ਕਰਵਾਉਣਗੀਆਂ। ਇਸ ਦਾ ਅਸਰ ਉਨ੍ਹਾਂ ਗੈਰ-ਸਰਕਾਰੀ ਕੰਪਨੀਆਂ 'ਤੇ ਪੈ ਸਕਦਾ ਹੈ, ਜੋ ਰੂਸ ਤੋਂ ਸਸਤਾ ਕੱਚਾ ਤੇਲ ਖਰੀਦ ਰਹੀਆਂ ਹਨ, ਇਸ ਨੂੰ ਸ਼ੁੱਧ ਕਰ ਰਹੀਆਂ ਹਨ ਅਤੇ ਦੂਜੇ ਦੇਸ਼ਾਂ ਨੂੰ ਮਹਿੰਗਾ ਪੈਟਰੋਲ ਅਤੇ ਡੀਜ਼ਲ ਵੇਚ ਰਹੀਆਂ ਹਨ। ਇਹ ਪਾਬੰਦੀ ਕਿੰਨੇ ਸਮੇਂ ਲਈ ਲਗਾਈ ਗਈ ਹੈ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।