ਟਾਇਰ ਫਟਣ ਨਾਲ ਪਲਟੀ ਸਕਾਰਪੀਓ ਕਾਰ, ਤਿੰਨ ਭਰਾਵਾਂ ਦੀ ਹੋਈ ਮੌਤ
ਮ੍ਰਿਤਕਾਂ 'ਚੋਂ ਇਕ ਦਾ ਅਗਲੇ ਮਹੀਨੇ ਸੀ ਵਿਆਹ
ਬਾੜਮੇਰ— ਰਾਜਸਥਾਨ 'ਚ ਇਕ ਵਾਰ ਫਿਰ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ, ਜਿਥੇ ਜ਼ਿਲੇ ਦੇ ਸਦਰ ਥਾਣਾ ਖੇਤਰ 'ਚ ਮਿਠੜਾ ਅੰਦਾਨੀ ਕੀ ਢਾਣੀ ਨੇੜੇ ਮੰਗਲਵਾਰ ਦੇਰ ਰਾਤ ਕਾਰ ਪਲਟਣ ਨਾਲ ਤਿੰਨ ਭਰਾਵਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੇ ਭਰਾ ਸਕਾਰਪੀਓ ਕਾਰ ਵਿੱਚ ਆਪਣਾ ਕੰਮ ਨਿਪਟਾ ਕੇ ਪਿੰਡ ਵਾਪਸ ਆ ਰਹੇ ਸਨ ਕਿ ਅਚਾਨਕ ਕਾਰ ਪਲਟ ਜਾਣ ਕਾਰਨ ਤਿੰਨ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਸਤੇ 'ਚ ਅਚਾਨਕ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਇਹ ਬੇਕਾਬੂ ਹੋ ਕੇ ਪਲਟ ਗਈ, ਜਿਸ ਤੋਂ ਬਾਅਦ ਦੋ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਤੀਜੇ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਇਨ੍ਹਾਂ 'ਚੋਂ ਇਕ ਦਾ ਅਗਲੇ ਮਹੀਨੇ ਵਿਆਹ ਹੋਣਾ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਸਭਿੱਆਚਾਰ ਅਤੇ ਵਿਰਸੇ ਦੀ ਤਰਜ਼ਮਾਨੀ ਕਰਦਾ ਮੁਕੰਮਲ ਹੋਇਆ ‘ਮੇਲਾ ਫੁਲਕਾਰੀ’
ਇਧਰ ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸ ਦੇਈਏ ਕਿ ਮ੍ਰਿਤਕਾਂ ਵਿੱਚ ਦੋ ਚਚੇਰੇ ਭਰਾ ਸਨ । ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਘਟਨਾ ਅਨੁਸਾਰ ਮੰਗਲਵਾਰ ਦੇਰ ਰਾਤ 30 ਸਾਲਾ ਖੰਗਾਰਸਿੰਘ, 26 ਸਾਲਾ ਸ਼ਿਆਮ ਸਿੰਘ ਅਤੇ 22 ਸਾਲਾ ਪ੍ਰੇਮਸਿੰਘ ਮਹਾਬਰ ਰੋਡ 'ਤੇ ਸਥਿਤ ਆਪਣੇ ਦਫਤਰ 'ਚ ਆਪਣਾ ਕੰਮ ਨਿਪਟਾ ਕੇ ਸਕਾਰਪੀਓ 'ਚ ਸਵਾਰ ਹੋ ਕੇ ਪਿੰਡ ਮੁਠੱਡਾ ਵੱਲ ਪਰਤ ਰਹੇ ਸਨ ਕਿ ਸਕਾਰਪੀਓ ਦਾ ਟਾਇਰ ਫਟ ਗਿਆ ਅਤੇ ਟਾਇਰ ਫਟਣ ਕਾਰਨ ਉਸਦਾ ਸੰਤੁਲਨ ਵਿਗੜ ਗਿਆ ਅਤੇ ਪਲਟ ਗਈ ਤੇ ਤਿੰਨ ਭਰਾਵਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਘਰ ਨੂੰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 3 ਜੀਆਂ ਦੀ ਹੋਈ ਮੌਤ
ਦੂਜੇ ਪਾਸੇ ਮ੍ਰਿਤਕ ਦੇ ਭਰਾਵਾਂ ਵਿੱਚੋਂ ਖੰਗਰ ਸਿੰਘ ਦਾ ਵਿਆਹ 22 ਮਈ ਨੂੰ ਹੋਣਾ ਸੀ ਪਰ ਹੁਣ ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪ੍ਰੇਮ ਸਿੰਘ ਅਤੇ ਸ਼ਿਆਮ ਸਿੰਘ ਦੋਵੇਂ ਚਚੇਰੇ ਭਰਾ ਸਨ ਅਤੇ ਦੋਵੇਂ ਖੰਜਰ ਸਿੰਘ ਦੇ ਚਚੇਰੇ ਭਰਾ ਸਨ।