Delhi News: ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਦਾਇਰ ਕੀਤੀ ਨਵੀਂ ਪਟੀਸ਼ਨ ,ਜਾਣੋਂ ਪੂਰਾ ਮਾਮਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

Delhi News : ਕੇਜਰੀਵਾਲ ਨੇ ਆਪਣੇ ਵਕੀਲ ਨੂੰ ਜ਼ਿਆਦਾ ਸਮਾਂ ਮਿਲਣ ਦੀ ਮੰਗੀ ਇਜਾਜ਼ਤ,ਦਾਇਰ ਕੀਤੀ ਪਟੀਸ਼ਨ

Arvind Kejriwal

Delhi News : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਵਕੀਲ ਨਾਲ ਜ਼ਿਆਦਾ ਵਾਰ ਮਿਲਣ ਲਈ ਪਟੀਸ਼ਨ ਦਾਇਰ ਕੀਤੀ ਜਾਂਦੀ ਹੈ। ਇਸ ਪਟੀਸ਼ਨ ਦੀ ਦਿੱਲੀ ਦੀ ਰਾਉਸ ਐਵੇਨਿਊ ਕੋਰਟ 'ਚ ਸੁਣਵਾਈ ਹੋਵੇਗੀ। 

 

ਜਾਣਕਾਰੀ ਅਨੁਸਾਰ ਦਿੱਲੀ ਆਬਕਾਰੀ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪਟੀਸ਼ਨ ਦਾਇਰ ਕਰਕੇ ਆਪਣੇ ਵਕੀਲ ਨੂੰ ਹੋਰ ਸਮਾਂ ਮਿਲਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਦਾਇਰ ਕੇਸਾਂ ਦੀ ਤਿਆਰੀ ਲਈ ਜੇਲ੍ਹ ਵਿੱਚ ਆਪਣੇ ਵਕੀਲ ਤੋਂ ਹੋਰ ਸਮੇਂ ਦੀ ਮੰਗ ਕੀਤੀ ਗਈ ਹੈ।

ਦੱਸ ਦੇਈਏ ਕਿ ਹੁਣ ਤੱਕ ਹਫ਼ਤੇ ਵਿੱਚ 2 ਵਾਰ ਮਿਲਣ ਦੀ ਇਜਾਜ਼ਤ ਦਿੱਤੀ ਜਾਂਦੀ ਸੀ ਪਰ ਪਟੀਸ਼ਨ ਵਿੱਚ 5 ਵਾਰ ਮਿਲਣ ਦੀ ਇਜਾਜ਼ਤ ਮੰਗੀ ਗਈ ਹੈ।

 ਇਸ ਤੋਂ ਪਹਿਲਾਂ ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਸਰਕਾਰ 'ਤੇ ਨਿਆਂ ਪ੍ਰਣਾਲੀ ਨੂੰ ਪ੍ਰਭਾਵਿਤ ਕਰਨ ਦੇ ਉਦੇਸ਼ ਨਾਲ ਅਦਾਲਤਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਇਸ ਦੇ ਲਈ ਉਨ੍ਹਾਂ ਨੇ  ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਸੋਚੀ ਸਮਝੀ ਰਣਨੀਤੀ ਤਹਿਤ ਪਟੀਸ਼ਨਾਂ ਦਾਇਰ ਕਰ ਰਹੀ ਹੈ। ਉਨ੍ਹਾਂ ਨੇ ਝੂਠੇ ਹਲਫਨਾਮੇ ਪੇਸ਼ ਕਰਕੇ ਨਿਆਂ ਪ੍ਰਦਾਨ ਪ੍ਰਣਾਲੀ ਨੂੰ ਪ੍ਰਭਾਵਿਤ ਕਰਨ ਦਾ ਆਰੋਪ ਲਗਾਇਆ ਹੈ।