Chhattisgarh News : ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਮੁੱਠਭੇੜ ਦੌਰਾਨ ਇੱਕ ਨਕਸਲੀ ਢੇਰ, ਹਥਿਆਰ ਬਰਾਮਦ
Chhattisgarh News: ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਮੁੱਠਭੇੜ ਦੌਰਾਨ ਇੱਕ ਨਕਸਲੀ ਢੇਰ, ਤਲਾਸ਼ੀ ਮੁਹਿੰਮ ਜਾਰੀ
Chhattisgarh News: ਸ਼ੁੱਕਰਵਾਰ ਨੂੰ ਛੱਤੀਸਗੜ੍ਹ ਦੇ ਦਾਂਤੇਵਾੜਾ ਵਿੱਚ ਸੁਰੱਖਿਆ ਬਲਾਂ ਨੇ ਇੱਕ ਨਕਸਲੀ ਨੂੰ ਢੇਰ ਕਰ ਦਿੱਤਾ ਹੈ। ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਮੁਕਾਬਲਾ ਕਿਰੰਦੁਲ ਥਾਣਾ ਖੇਤਰ ਦੇ ਇੱਕ ਜੰਗਲ ਵਿੱਚ ਉਸ ਸਮੇਂ ਹੋਇਆ ਜਦੋਂ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ), ਬਸਤਰ ਫਾਈਟਰ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨ ਨਕਸਲ ਵਿਰੋਧੀ ਮੁਹਿੰਮ ਲਈ ਨਿਕਲੇ ਹੋਏ ਸਨ।
ਪੁਲਿਸ ਨੇ ਕਿਹਾ ਕਿ ਵੀਰਵਾਰ ਨੂੰ ਪੁਰਗੇਲ, ਬਡੇਪੱਲੀ, ਡੋਡਿਤੁਮਨਾਰ ਅਤੇ ਗਮਪੁਰ ਖੇਤਰਾਂ ਵਿੱਚ ਮਾਓਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾਵਾਂ ਦੇ ਆਧਾਰ 'ਤੇ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ। ਗੋਲੀਬਾਰੀ ਖਤਮ ਹੋਣ ਤੋਂ ਬਾਅਦ ਮੌਕੇ ਤੋਂ ਇੱਕ ਪੁਰਸ਼ ਨਕਸਲੀ ਦੀ ਲਾਸ਼ ਅਤੇ ਇੱਕ ਹਥਿਆਰ ਬਰਾਮਦ ਹੋਇਆ ਹੈ। ਹੋਰ ਨਕਸਲੀ ਫੜੇ ਜਾਣ ਦੀ ਸੰਭਾਵਨਾ ਹੈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਨਾਲ ਇਸ ਸਾਲ ਬਸਤਰ ਖੇਤਰ ਦੇ ਸੱਤ ਜ਼ਿਲ੍ਹਿਆਂ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਮਾਰੇ ਗਏ ਨਕਸਲੀਆਂ ਦੀ ਗਿਣਤੀ 47 ਹੋ ਗਈ ਹੈ। ਮੰਗਲਵਾਰ ਨੂੰ ਖੇਤਰ ਦੇ ਬੀਜਾਪੁਰ ਜ਼ਿਲੇ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ 13 ਨਕਸਲੀ ਮਾਰੇ ਗਏ। ਬੀਜਾਪੁਰ ਜ਼ਿਲ੍ਹਾ ਬਸਤਰ ਲੋਕ ਸਭਾ ਹਲਕੇ ਵਿੱਚ ਹੈ, ਜਿੱਥੇ 19 ਅਪ੍ਰੈਲ ਨੂੰ ਆਮ ਚੋਣਾਂ ਦੇ ਪਹਿਲੇ ਪੜਾਅ ਵਿੱਚ ਵੋਟਿੰਗ ਹੋਵੇਗੀ।