ਜਨਵਰੀ ਤੋਂ ਲੈ ਕੇ ਹੁਣ ਤਕ 682 ਭਾਰਤੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਗਿਆ : ਸਰਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜ਼ਿਆਦਾਤਰ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ 'ਚ ਦਾਖਲ ਹੋਣ ਦੀ ਕੀਤੀ ਸੀ ਕੋਸ਼ਿਸ਼

682 Indians have been deported from the US since January


ਨਵੀਂ ਦਿੱਲੀ : ਸਰਕਾਰ ਨੇ ਸ਼ੁਕਰਵਾਰ ਨੂੰ ਸੰਸਦ ਨੂੰ ਦਸਿਆ ਕਿ ਜਨਵਰੀ ਤੋਂ ਲੈ ਕੇ ਹੁਣ ਤਕ ਕੁਲ 682 ਭਾਰਤੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਗਿਆ ਹੈ, ਜਿਨ੍ਹਾਂ 'ਚੋਂ ਜ਼ਿਆਦਾਤਰ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ।

ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਲੋਕ ਸਭਾ ਨੂੰ ਅਮਰੀਕਾ 'ਚ ਗੈਰ- ਦਸਤਾਵੇਜ਼ੀ ਸਥਿਤੀ ਕਾਰਨ ਦੇਸ਼ ਨਿਕਾਲੇ ਜਾਂ ਹੋਰ ਕਾਨੂੰਨੀ ਨਤੀਜਿਆਂ ਦਾ ਸਾਹਮਣਾ ਕਰ ਰਹੇ ਅਪਣੇ ਨਾਗਰਿਕਾਂ ਦੀ ਮਦਦ ਲਈ ਭਾਰਤ ਵਲੋਂ ਚੁੱਕੇ ਗਏ ਕਦਮਾਂ ਬਾਰੇ ਦਸਿਆ। ਮੰਤਰੀ ਨੇ ਇਕ ਸਵਾਲ ਦੇ ਲਿਖਤੀ ਜਵਾਬ 'ਚ ਕਿਹਾ ਕਿ ਜਨਵਰੀ 2025 ਤੋਂ ਹੁਣ ਤਕ ਕੁਲ 682 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਗਿਆ ਹੈ।