Delhi News : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੀ ਡੱਲੇਵਾਲ ਨੂੰ ਅਪੀਲ, ਡੱਲੇਵਾਲ ਮਰਨ ਵਰਤ ਕਰਨ ਖ਼ਤਮ
Delhi News : ਕਿਸਾਨ ਜਥੇਬੰਦੀਆਂ ਨਾਲ ਲਾਗਾਤਾਰ ਗੱਲਬਾਤ ਜਾਰੀ, 4 ਮਈ ਨੂੰ ਕਿਸਾਨਾਂ ਨਾਲ ਮੁੜ ਕਰਾਂਗੇ ਗੱਲਬਾਤ
Delhi News in Punjabi : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ MSP ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਚੱਲ ਰਹੀ ਗੱਲਬਾਤ ਜਾਰੀ ਰਹੇਗੀ। ਉਨ੍ਹਾਂ ਨੇ ਇਹ ਪ੍ਰਗਟਾਵਾ ਸੋਸ਼ਲ ਮੀਡੀਆ ’ਤੇ ਕੀਤਾ। ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ 4 ਮਈ ਨੂੰ ਮੁਲਾਕਾਤ ਦਾ ਸੱਦਾ ਦਿੱਤਾ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ‘‘ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿੱਚਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਗੱਲਬਾਤ ਜਾਰੀ ਰਹੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੁਣ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਆ ਚੁੱਕੇ ਹਨ। ਉਮੀਦ ਹੈ ਕਿ ਉਹ ਜਲਦ ਹੀ ਸਿਹਤਯਾਬ ਹੋਣਗੇ।’’ ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਖਤਮ ਕਰਨ ਦੀ ਅਪੀਲ ਕੀਤੀ।
(For more news apart from Agriculture Minister Shivraj Chauhan's appeal to Dallewal, Dallewal ends his fast to death News in Punjabi, stay tuned to Rozana Spokesman)