Jammu Kashmir: ਅੰਤਰਰਾਸ਼ਟਰੀ ਸਰਹੱਦ 'ਤੇ ਸੁਰੱਖਿਆ ਬਲਾਂ ਦੀ ਕਾਰਵਾਈ ਵਿੱਚ ਪਾਕਿਸਤਾਨੀ ਘੁਸਪੈਠੀਏ ਢੇਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਘੁਸਪੈਠੀਏ ਦੀ ਪਛਾਣ ਅਤੇ ਉਦੇਸ਼ ਦਾ ਪਤਾ ਲਗਾਇਆ ਜਾ ਰਿਹਾ ਹੈ।

File Photo

 

Jammu Kashmir: ਜੰਮੂ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਇੱਕ ਆਪ੍ਰੇਸ਼ਨ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਗਿਆ। ਇਹ ਜਾਣਕਾਰੀ ਬੀਐਸਐਫ਼ ਦੇ ਬੁਲਾਰੇ ਨੇ ਦਿੱਤੀ।

ਬੁਲਾਰੇ ਨੇ ਦਾਅਵਾ ਕੀਤਾ ਕਿ ਇਸ ਕਾਰਵਾਈ ਕਾਰਨ ਸਰਹੱਦ ਪਾਰ ਤੋਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਘੁਸਪੈਠੀਏ ਨੂੰ ਆਰਐਸ ਪੁਰਾ ਸੈਕਟਰ ਵਿੱਚ ਬਾਰਡਰ ਆਊਟਪੋਸਟ ਅਬਦੁਲੀਅਨ ਵਿਖੇ ਮਾਰਿਆ ਗਿਆ।

ਬੀਐਸਐਫ ਦੇ ਬੁਲਾਰੇ ਨੇ ਕਿਹਾ, "ਅਲਰਟ ਬੀਐਸਐਫ਼ ਜਵਾਨਾਂ ਨੇ 4 ਅਤੇ 5 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਇੱਕ ਘੁਸਪੈਠੀਏ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਦੇਖਿਆ।"

ਉਨ੍ਹਾਂ ਨੇ ਕਿਹਾ ਕਿ ਸੈਨਿਕਾਂ ਨੇ ਘੁਸਪੈਠੀਏ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ ਅਤੇ ਅੱਗੇ ਵਧਦਾ ਰਿਹਾ।

ਉਨ੍ਹਾਂ ਕਿਹਾ, "ਖ਼ਤਰੇ ਨੂੰ ਮਹਿਸੂਸ ਕਰਦੇ ਹੋਏ, ਬੀਐਸਐਫ ਜਵਾਨਾਂ ਨੇ ਘੁਸਪੈਠੀਏ ਨੂੰ ਮਾਰ ਦਿੱਤਾ। ਘੁਸਪੈਠੀਏ ਦੀ ਪਛਾਣ ਅਤੇ ਉਦੇਸ਼ ਦਾ ਪਤਾ ਲਗਾਇਆ ਜਾ ਰਿਹਾ ਹੈ।"

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਬੀਐਸਐਫ਼ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪੁਲਿਸ ਲਾਸ਼ ਨੂੰ ਪੋਸਟਮਾਰਟਮ ਅਤੇ ਹੋਰ ਕਾਨੂੰਨੀ ਕਾਰਵਾਈ ਲਈ ਮੌਕੇ ਤੋਂ ਲੈ ਗਈ।