ਰਮਜ਼ਾਨ ਦੌਰਾਨ ਅਤਿਵਾਦੀ ਮੁਕਾਬਲਾ ਅਤੇ ਤਲਾਸ਼ੀ ਜਿਹੀ ਕਾਰਵਾਈ ਨਾ ਕੀਤੀ ਜਾਵੇ : ਮਹਿਬੂਬਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸੁਰੱਖਿਆ ਬਲਾਂ ਅਤੇ ਕੇਂਦਰ ਸਰਕਾਰ

Mehbooba Mufti

ਸ੍ਰੀਨਗਰ : ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸੁਰੱਖਿਆ ਬਲਾਂ ਅਤੇ ਕੇਂਦਰ ਸਰਕਾਰ ਤੋਂ ਇਕ ਵਾਰ ਫਿਰ ਕਸ਼ਮੀਰ ਘਾਟੀ ਵਿਚ ਜੰਗਬੰਦੀ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਰਮਜ਼ਾਨ ਦੇ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਮਹਿਬੂਬਾ ਮੁਫ਼ਤੀ ਨੇ ਸਨਿਚਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਬਲਾਂ ਨੂੰ ਜੰਗਬੰਦੀ ਦੀ ਅਪੀਲ ਕੀਤੀ ਹੈ। 

ਮਹਿਬੂਬਾ ਨੇ ਕਿਹਾ ਕਿ ਕਸ਼ਮੀਰ ਦੇ ਲੋਕਾਂ ਨੂੰ ਸ਼ਾਂਤੀ ਦੇਣ ਅਤੇ ਰਮਜ਼ਾਨ ਦੇ ਪਾਕ ਮਹੀਨੇ ਨੂੰ ਦੇਖਦਿਆਂ ਪੂਰੇ ਮਹੀਨੇ ਅਤਿਵਾਦੀ ਮੁਕਾਬਲਾ ਅਤੇ ਸਰਚ ਆਪਰੇਸ਼ਨ ਵਰਗੀ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਮਹਿਬੂਬਾ ਨੇ ਅਤਿਵਾਦੀਆਂ ਨੂੰ ਵੀ ਰਮਜ਼ਾਨ ਦੌਰਾਨ ਕੋਈ ਹਮਲਾ ਨਾ ਕਰਨ ਦੀ ਅਪੀਲ ਕੀਤੀ। ਪ੍ਰੈੱਸ ਕਾਨਫ਼ਰੰਸ 'ਚ ਮਹਿਬੂਬਾ ਨੇ ਕਿਹਾ, ''ਰਮਜ਼ਾਨ ਦਾ ਮਹੀਨਾ ਨੇੜੇ ਹੈ।

ਇਸ ਪੂਰੇ ਮਹੀਨੇ ਲੋਕ ਦਿਨ-ਰਾਤ ਇਬਾਦਤ ਕਰਦੇ ਹਨ ਅਤੇ ਮਸਜਿਦਾਂ ਵਿਚ ਜਾਂਦੇ ਹਨ। ਮੈਂ ਸਰਕਾਰ ਤੋਂ ਮੰਗ ਕਰਦੀ ਹਾਂ ਕਿ ਪਿਛਲੇ ਸਾਲ ਦੀ ਤਰ੍ਹਾਂ ਹੀ ਇਸ ਸਾਲ ਵੀ ਰਮਜ਼ਾਨ ਦੇ ਮਹੀਨੇ ਵਿਚ ਕਸ਼ਮੀਰ ਘਾਟੀ ਵਿਚ ਜੰਗਬੰਦੀ ਦਾ ਐਲਾਨ ਕੀਤਾ ਜਾਵੇ। ਇਸ ਸਮੇਂ ਦੌਰਾਨ ਘਾਟੀ ਵਿਚ ਛਾਪੇਮਾਰੀ ਅਤੇ ਸਰਚ ਆਪਰੇਸ਼ਨ ਵਰਗੀ ਕੋਈ ਕਾਰਵਾਈ ਨਾ ਕੀਤੀ ਜਾਵੇ, ਤਾਂ ਕਿ ਜੰਮੂ-ਕਸ਼ਮੀਰ ਦੇ ਲੋਕ ਆਰਾਮ ਨਾਲ ਇਹ ਪੂਰਾ ਮਹੀਨਾ ਬਿਤਾ ਸਕਣ।''          (ਪੀ.ਟੀ.ਆਈ)