JEE ਤੇ NEET 2020 ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ਦਾ ਹੋਇਆ ਐਲਾਨ, ਇਸ ਦਿਨ ਹੋਵੇਗੀ ਪ੍ਰੀਖਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਲਈ ਲੌਕਡਾਊਨ ਲਗਾਇਆ ਗਿਆ ਹੈ। ਜਿਸ ਕਾਰਨ ਹਰ ਪਾਸੇ ਕੰਮ-ਕਾਰ, ਸਿੱਖਿਆ ਸੰਸਥਾਵਾਂ ਨੂੰ ਬੰਦ ਕੀਤਾ ਗਿਆ ਹੈ।

Photo

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਲਈ ਲੌਕਡਾਊਨ ਲਗਾਇਆ ਗਿਆ ਹੈ। ਜਿਸ ਕਾਰਨ ਹਰ ਪਾਸੇ ਕੰਮ-ਕਾਰ, ਸਿੱਖਿਆ ਸੰਸਥਾਵਾਂ ਨੂੰ ਬੰਦ ਕੀਤਾ ਗਿਆ ਹੈ। ਪਰ ਹੁਣ ਦੇਸ਼ ਵਿਚ ਇੰਜਨੀਅਰਿੰਗ ਕਾਲਜਾਂ ਵਿਚ ਦਾਖਲੇ ਲਈ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ (JEE) 18 ਜੁਲਾਈ ਨੂੰ ਹੋਣ ਦਾ ਐਲਾਨ ਕੀਤਾ ਗਿਆ ਹੈ, ਜਦਕਿ NEET ਦੀ ਪ੍ਰੀਖਿਆ 26 ਜੁਲਾਈ ਨੂੰ ਹੋਵੇਗੀ।

ਉਧਰ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੇ ਅਧਿਕਾਰਿਤ ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਜੇਈਈ ਦੀ ਮੁੱਖ ਪ੍ਰੀਖਿਆ 18 ਜੁਲਾਈ ਤੋਂ 23 ਜੁਲਾਈ ਤੱਕ ਹੋਵੇਗੀ ਅਤੇ ਨੀਟ ਦੀ ਪ੍ਰੀਖਿਆ 26 ਜੁਲਾਈ ਨੂੰ ਹੋਵੇਗੀ। ਦੱਸ ਦੱਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਵਿਚ ਪਤਾ ਲੱਗਾ ਹੈ ਕਿ ਦੇਸ਼ ਵਿਚ ਆਈ.ਆਈ.ਟੀ ਵਿਚ ਪ੍ਰਵੇਸ਼ ਕਰਨ ਲਈ ਜੇਈਈ ਐਂਡਵਾਂਸ ਪ੍ਰੀਖਿਆ ਅਗਸਤ ਵਿਚ ਹੋਵੇਗੀ ਅਤੇ ਇਸ ਦੀ ਤਰੀਖ਼ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦਾ ਅਯੋਜਨ ਰਾਸ਼ਟਰੀ ਟੈਸਟਿੰਗ ਏਜੰਸੀ ਕਰਦੀ ਹੈ। ਉਧਰ ਮਨੁੱਖੀ ਵਸੀਲੇ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਅੱਜ ਮਹੀਨੇ ਵਿਚ ਦੂਜੀ ਵਾਰ ਲਾਈਵ ਹੋਏ ਹਨ। ਇਸ ਵਿਚ ਉਨ੍ਹਾਂ ਵਿਦਿਆਰਥੀਆਂ ਨਾਲ ਰੂ-ਬ-ਰੂ ਹੋ ਕੇ ਹੋਏ ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਬੈ ਕਿ ਉਹ ਪ੍ਰੇਸ਼ਾਨ ਨਾਂ ਹੋਣ ਅਤੇ ਇਸ ਸਥਿਤੀ ਵਿਚ ਘਰ ਬੈਠ ਕੇ ਆਨਲਾਈਨ ਪੜ੍ਹਾਈ ਕਰਨ।

ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਮੰਤਰੀ ਜੀ ਨੇ ਐਲਾਨ ਕੀਤਾ ਸੀ ਕਿ ਇਨ੍ਹਾਂ ਪ੍ਰੀਖਿਆਵਾਂ ਨੂੰ ਮਈ ਦੇ ਆਖੀਰ ਤੱਕ ਆਯੋਜਿਤ ਕੀਤੀ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੀਖਿਆ ਆਯੋਜਿਤ ਸੰਸਥਾ ਨੈਸ਼ਨਲ ਟੈਸਟਿੰਗ ਏਜੰਸੀ ਮੁਤਾਬਿਕ 9 ਲੱਖ ਤੋਂ ਵਧੇਰੇ ਵਿਦਿਆਰਥੀਆਂ ਨੇ ਜੇ.ਈ.ਈ ਅਤੇ 15 ਲੱਖ ਤੋਂ ਵੱਧ ਨੀਟ ਲਈ ਬੇਨਤੀ ਕੀਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।