ਰਾਜੌਰੀ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਠਭੇੜ ਦੌਰਾਨ 2 ਜਵਾਨ ਸ਼ਹੀਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਕ ਅਧਿਕਾਰੀ ਸਮੇਤ 4 ਜਵਾਨ ਹੋਏ ਜ਼ਖ਼ਮੀ

2 Army jawans killed, 4 injured in gunfight with terrorists in Rajouri

 

ਰਾਜੌਰੀ: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਠਭੇੜ ਦੌਰਾਨ 2 ਜਵਾਨ ਸ਼ਹੀਦ ਹੋ ਗਏ। ਉਤਰੀ ਕਮਾਨ ਮੁਤਾਬਕ ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਇਕ ਆਪਰੇਸ਼ਨ ਦੌਰਾਨ ਅਤਿਵਾਦੀਆਂ ਵਲੋਂ ਕੀਤੇ ਗਏ ਧਮਾਕੇ 'ਚ ਫ਼ੌਜ ਦੇ ਚਾਰ ਅਧਿਕਾਰੀ ਜ਼ਖ਼ਮੀ ਹੋ ਗਏ। ਫ਼ਿਲਹਾਲ ਇਲਾਕੇ 'ਚ ਆਪਰੇਸ਼ਨ ਜਾਰੀ ਹੈ। ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਇੰਟਰਨੈੱਟ ਸੇਵਾ ਬੰਦ ਕਰ ਦਿਤੀ ਗਈ ਹੈ।

ਇਹ ਵੀ ਪੜ੍ਹੋ: ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਵਲੋਂ ‘ਲਾਈ ਡਿਟੈਕਟਰ ਟੈਸਟ’ ਤੋਂ ਇਨਕਾਰ, ਜ਼ਿਲ੍ਹਾ ਅਦਾਲਤ ਵਿਚ ਦਾਖ਼ਲ ਕੀਤਾ ਜਵਾਬ

ਫ਼ੌਜ ਨੇ ਇਕ ਬਿਆਨ 'ਚ ਕਿਹਾ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦ ਫ਼ੌਜ ਦੀ ਟੀਮ ਰਾਜੌਰੀ ਸੈਕਟਰ ਦੇ ਕੰਢੀ ਜੰਗਲੀ ਖੇਤਰ 'ਚ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਇਹ ਟੀਮ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਅਤਿਵਾਦੀਆਂ ਦੇ ਇਕ ਸਮੂਹ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੰਗਲਵਾਰ ਨੂੰ ਜੰਮੂ ਖੇਤਰ ਦੇ ਭਾਟਾ ਧੂਰੀਆਂ ਦੇ ਤੋਤਾ ਗਲੀ ਇਲਾਕੇ 'ਚ ਫ਼ੌਜ ਦੇ ਟਰੱਕ 'ਤੇ ਹਮਲਾ ਕੀਤਾ ਸੀ। ਫ਼ੌਜ ਦੀ ਸਰਚ ਟੀਮ ਦਾ ਸ਼ੁੱਕਰਵਾਰ ਸਵੇਰੇ 7.30 ਵਜੇ ਅਤਿਵਾਦੀਆਂ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ।

ਇਹ ਵੀ ਪੜ੍ਹੋ: ਸੁਰਜਨ ਚੱਠਾ ਦੀ ਗ੍ਰਿਫ਼ਤਾਰੀ ਤੋਂ ਬਾਅਦ LIVE ਹੋਈ ਸੰਦੀਪ ਦੀ ਪਤਨੀ, ਸਰਕਾਰ ਦਾ ਕੀਤਾ ਧੰਨਵਾਦ  

ਇਸ ਤੋਂ ਬਾਅਦ ਅਤਿਵਾਦੀਆਂ ਨੇ ਬਚਣ ਲਈ ਧਮਾਕਾ ਕੀਤਾ। ਬਿਆਨ ਵਿਚ ਕਿਹਾ ਗਿਆ ਹੈ ਕਿ ਨੇੜਲੇ ਖੇਤਰਾਂ ਤੋਂ ਵਾਧੂ ਟੀਮਾਂ ਨੂੰ ਮੁਕਾਬਲੇ ਵਾਲੀ ਥਾਂ 'ਤੇ ਭੇਜਿਆ ਗਿਆ ਹੈ ਅਤੇ ਜ਼ਖ਼ਮੀ ਕਰਮਚਾਰੀਆਂ ਨੂੰ ਊਧਮਪੁਰ ਦੇ ਕਮਾਂਡ ਹਸਪਤਾਲ ਲਿਜਾਇਆ ਗਿਆ ਹੈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਅਤਿਵਾਦੀਆਂ ਦਾ ਇਕ ਸਮੂਹ ਖੇਤਰ ਵਿਚ ਫਸਿਆ ਹੋਇਆ ਹੈ ਅਤੇ ਕਾਰਵਾਈ ਜਾਰੀ ਹੈ।" ਅਧਿਕਾਰੀਆਂ ਨੇ ਦਸਿਆ ਕਿ ਇਸ ਦੌਰਾਨ ਰਾਜੌਰੀ ਖੇਤਰ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ।