Jammu Kashmir: ਪੁੰਛ ਵਿੱਚ ਅਤਿਵਾਦੀ ਟਿਕਾਣੇ ਦਾ ਪਰਦਾਫ਼ਾਸ਼, 5 IED ਬਰਾਮਦ
ਇਹ ਜਾਣਕਾਰੀ ਪੁੰਛ ਪੁਲਿਸ ਨੇ ਦਿੱਤੀ ਹੈ।
Jammu Kashmir
Jammu Kashmir:ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਸੈਕਟਰ ਦੇ ਹਰੀ ਮਾਰੋਟ ਪਿੰਡ ਵਿੱਚ ਇੱਕ ਛੁਪਣਗਾਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਸ ਵਿੱਚ ਪੰਜ ਆਈਈਡੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੁੰਛ ਪੁਲਿਸ ਨੇ ਦਿੱਤੀ ਹੈ।
ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਵੱਲੋਂ ਕੰਟਰੋਲ ਰੇਖਾ (LoC) 'ਤੇ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਪਹਿਲਗਾਮ ਹਮਲੇ ਤੋਂ ਬਾਅਦ, ਬੀਤੀ ਰਾਤ ਪਾਕਿਸਤਾਨ ਨੇ ਲਗਾਤਾਰ 11ਵੇਂ ਦਿਨ ਜੰਗਬੰਦੀ ਦੀ ਉਲੰਘਣਾ ਕੀਤੀ। ਫੌਜ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, 04-05 ਮਈ 2025 ਦੀ ਰਾਤ ਨੂੰ, ਪਾਕਿਸਤਾਨੀ ਫੌਜ ਦੀਆਂ ਚੌਕੀਆਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਪੁੰਛ, ਰਾਜੌਰੀ, ਮੇਂਢਰ, ਨੌਸ਼ਹਿਰਾ, ਸੁੰਦਰਬਨੀ ਅਤੇ ਅਖਨੂਰ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕੰਟਰੋਲ ਰੇਖਾ ਦੇ ਪਾਰ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਭਾਰਤੀ ਫੌਜ ਨੇ ਤੁਰੰਤ ਅਤੇ ਢੁਕਵਾਂ ਜਵਾਬ ਦਿੱਤਾ।