ਹਥਣੀ ਦੀ ਮੌਤ ਦੇ ਮਾਮਲੇ 'ਚ ਵਣ ਵਿਭਾਗ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਰਲ 'ਚ ਪਟਾਕਿਆਂ ਨਾਲ ਭਰਿਆ ਅਨਾਨਾਸ ਖਾਣ ਨਾਲ ਜਾਨ ਗੁਆਉਣ ਵਾਲੀ ਗਰਭਵਤੀ......

Elephant

ਤਿਰੁਅਨੰਤਪੁਰਮ : ਕੇਰਲ 'ਚ ਪਟਾਕਿਆਂ ਨਾਲ ਭਰਿਆ ਅਨਾਨਾਸ ਖਾਣ ਨਾਲ ਜਾਨ ਗੁਆਉਣ ਵਾਲੀ ਗਰਭਵਤੀ ਹਥਣੀ ਦੇ ਮਾਮਲੇ 'ਚ ਦੋ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।

ਸੂਤਰਾਂ ਮੁਤਾਬਕ ਸੂਬੇ ਦੇ ਵਣ ਵਿਭਾਗ ਦੀ ਟੀਮ ਨੇ ਇਨ੍ਹਾਂ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਹਾਲਾਂਕਿ ਵਣ ਅਧਿਕਾਰੀ ਇਸ ਮਾਮਲੇ 'ਚ ਕੁਝ ਵੀ ਦੱਸਣ ਤੋਂ ਪਰਹੇਜ਼ ਕਰ ਰਹੇ ਹਨ।

ਅਧਿਕਾਰੀਆਂ ਨੇ ਜਾਂਚ ਸਹੀ ਦਿਸ਼ਾ 'ਚ ਵਧਣ ਦੀ ਗੱਲ ਕਹੀ ਹੈ। ਕੇਰਲ 'ਚ ਸਾਈਲੈਂਟ ਵੈਲੀ ਨੈਸ਼ਨਲ ਪਾਰਕ ਦੀ ਇਕ ਗਰਭਵਤੀ ਹਥਣੀ ਨੂੰ ਕੁੱਝ ਲੋਕਾਂ ਨੇ ਪਟਾਕਿਆਂ ਨਾਲ ਭਰਿਆ ਅਨਾਨਾਸ ਖੁਆ ਦਿਤਾ ਸੀ।

ਅਨਾਨਾਸ ਖਾਂਦਿਆਂ ਹੀ ਉਸ ਨਾਲ ਹੋਏ ਧਮਾਕੇ ਨਾਲ ਹਥਣੀ ਦਾ ਜਬਾੜਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਪੂਰੇ ਹਫ਼ਤੇ ਬਾਅਦ 27 ਮਈ ਨੂੰ ਮਲਮਪੁਰਮ 'ਚ ਵੈੱਲੀਆਰ ਨਦੀ 'ਚ ਹਥਣੀ ਦੀ ਮੌਤ ਹੋ ਗਈ ਸੀ। ਪੋਸਟਮਾਰਟਮ ਰਿਪੋਰਟ 'ਚ ਪਤਾ ਲੱਗਾ ਕਿ ਹਥਣੀ ਗਰਭਵਤੀ ਸੀ।

ਮਾਮਲਾ ਸਾਹਮਣੇ ਆਉਂਦਿਆਂ ਹੀ ਲੋਕਾਂ 'ਚ ਰੋਸ ਫੈਲ ਗਿਆ। ਹਰ ਪਾਸੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਆਵਾਜ਼ਾ ਉੱਠ ਰਹੀ ਹੈ। ਕੇਰਲ ਸਰਕਾਰ ਨੇ ਜਾਂਚ ਲਈ ਵਣ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਬਣਾਈ ਹੈ।  

ਵਣ ਵਿਭਾਗ ਨੇ ਟਵੀਟ ਕਰ ਕੇ ਕਿਹਾ, 'ਹਥਣੀ ਦੀ ਮੌਤ ਦੇ ਮਾਮਲੇ 'ਚ ਵਣ ਜੀਵ ਸਾਂਭ-ਸੰਭਾਲ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕਈ ਸ਼ੱਕੀਆਂ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ। ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ। ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਵਣ ਵਿਭਾਗ ਕੋਈ ਕਸਰ ਨਹੀਂ ਛੱਡੇਗਾ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।