PM ਕੇਅਰਸ ਫੰਡ ਤੋਂ ਖਰੀਦੇ ਗਏ ਇਸ ਕੰਪਨੀ ਦੇ ਵੈਂਟੀਲੇਟਰਾਂ 'ਚ ਆਈ ਦਿੱਕਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਨੂੰ ਲੈ ਕੇ ਸਰਕਾਰਾਂ ਵੱਲੋਂ ਕਈ ਸਾਰੀਆਂ ਪਾਬੰਦੀਆਂ ਲਾਈਆਂ ਗਈਆਂ

ventilator

ਨਵੀਂ ਦਿੱਲੀ-ਕੋਰੋਨਾ ਵਾਇਰਸ ਨੇ ਸਭ ਤੋਂ ਵਧੇਰੇ ਕਹਿਰ ਆਪਣਾ ਅਮਰੀਕਾ 'ਚ ਢਾਹਿਆ ਹੈ। ਅਮਰੀਕਾ 'ਚ ਇਸ ਵੇਲੇ ਕੋਰੋਨਾ ਦੇ ਸਭ ਤੋਂ ਵਧੇਰੇ ਮਾਮਲੇ ਹਨ ਅਤੇ ਜੇਕਰ ਗੱਲ ਕਰੀਏ ਮੌਤਾਂ ਦੀ ਤਾਂ ਇਸ ਵੇਲੇ ਮੌਤਾਂ ਦੀ ਗਿਣਤੀ ਵੀ ਸਭ ਤੋਂ ਵਧੇਰੇ ਅਮਰੀਕਾ 'ਚ ਹੀ ਹੈ। ਉਥੇ ਜੇਕਰ ਗੱਲ ਕਰੀਏ ਭਾਰਤ ਦੀ ਤਾਂ ਇਸ ਮਹਾਮਾਰੀ ਨੇ ਭਾਰਤ 'ਚ ਵੀ ਆਪਣਾ ਪੂਰਾ ਜ਼ੋਰ ਦਿਖਾਇਆ। ਕੋਰੋਨਾ ਨੂੰ ਲੈ ਕੇ ਸਰਕਾਰਾਂ ਵੱਲੋਂ ਕਈ ਸਾਰੀਆਂ ਪਾਬੰਦੀਆਂ ਲਾਈਆਂ ਗਈਆਂ ਤਾਂ ਜੋ ਇਸ ਨਾਲ ਨਜਿੱਠਿਆ ਜਾ ਸਕੇ।

ਇਹ ਵੀ ਪੜ੍ਹੋ-'ਅੱਲ੍ਹਾ ਮੁਆਫ਼ ਕਰ ਦੇਵੇ ਤਾਂ ਖ਼ਤਮ ਹੋ ਜਾਵੇਗਾ ਕੋਰੋਨਾ'

ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਕੋਰੋਨਾ ਕਾਰਨ 3.4 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਸਪਤਾਲਾਂ 'ਚ ਦਵਾਈਆਂ, ਵੈਕਸੀਨਸ, ਵੈਂਟੀਲੇਟਰ ਨੂੰ ਲੈ ਕੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਨੂੰ ਲੈ ਕੇ 2020 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀ.ਐੱਮ. ਕੇਅਰਸ ਫੰਡ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ-ਮਾਇਆਵਤੀ ਨੇ ਕੈਪਟਨ ਸਰਕਾਰ 'ਤੇ ਬੋਲਿਆ ਹਮਲਾ, ''ਨਿੱਜੀ ਹਸਪਤਾਲਾਂ ਨੂੰ ਟੀਕਾ ਵੇਚਣਾ ਮੰਦਭਾਗਾ''

ਮਈ 2020 'ਚ ਸਰਕਾਰ ਨੇ ਕਿਹਾ ਕਿ ਕੋਰੋਨਾ ਨਾਲ ਲੜਾਈ 'ਚ 3100 ਕਰੋੜ ਰੁਪਏ ਪੀ.ਐੱਮ. ਕੇਅਰਸ ਫੰਡ ਰਾਹੀਂ ਖਰਚ ਹੋਣਗੇ। ਸਰਕਾਰ ਨੇ ਦੱਸਿਆ ਕਿ ਇਸ 'ਚੋਂ ਕਰੀਬ 2,000 ਕਰੋੜ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ 50 ਹਜ਼ਾਰ ਵੈਂਟੀਲੇਟਰ ਖਰੀਦੇ ਜਾ ਸਕਣ। ਦੱਸ ਦੇਈਏ ਕਿ ਇਹ ਸਾਰੇ ਵੈਂਟੀਲੇਟਰ ਮੇਕ ਇਨ ਇੰਡੀਆ ਮੁਹਿੰਮ ਦਾ ਹਿੱਸਾ ਹੋਣਗੇ ਅਤੇ ਕੋਰੋਨਾ ਦੇ ਇਲਾਜ 'ਚ ਮਦਦ ਲਈ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤੇ ਜਾਣਗੇ।

ਬੰਬੇ ਹਾਈ ਕੋਰਟ ਦੀ ਔਂਗਰਾਬਾਦ ਬੈਂਚ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਉਹ ਵੈਂਟੀਲੇਟਰ ਦਾ ਇਸਤੇਮਾਲ ਐਕਸਪੈਰੀਮੈਂਟੇਸ਼ਨ ਲਈ ਨਹੀਂ ਦੇ ਸਕਦੀ ਹੈ। ਹਾਲਾਂਕਿ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਵੈਂਟੀਲੇਟਰ ਖਰਾਬ ਪਾਏ ਜਾਂਦੇ ਹਨ ਤਾਂ ਕੇਂਦਰ ਸਰਕਾਰ ਨੂੰ ਮੈਨਿਊਫੈਕਟਰਸ 'ਤੇ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ-ਦੇਸ਼ ’ਚ ਹੋਰ ਹੌਲੀ ਹੋਈ ਕੋਰੋਨਾ ਦੀ ਰਫ਼ਤਾਰ, ਇਕ ਦਿਨ ’ਚ 1.20 ਲੱਖ ਨਵੇਂ ਮਾਮਲੇ