ਓਡੀਸ਼ਾ 'ਚ ਵਾਪਰਿਆ ਇਕ ਹੋਰ ਰੇਲ ਹਾਦਸਾ, ਪਟੜੀ ਤੋਂ ਉਤਰੇ ਮਾਲ ਗੱਡੀ ਦੇ ਕਈ ਡੱਬੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜਾਨੀ-ਮਾਲੀ ਨੁਕਸਾ ਦੀ ਨਹੀਂ ਹੈ ਖਬਰ

photo

 

ਭੁਵਨੇਸ਼ਵਰ: ਓਡੀਸ਼ਾ ਦੇ ਬਾਲਾਸੋਰ ਵਿਚ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿਤਾ ਹੈ। ਇਸ ਹਾਦਸੇ ਤੋਂ ਬਾਅਦ ਟਰੇਨਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਦੌਰਾਨ ਇਕ ਹੋਰ ਟਰੇਨ ਪਟੜੀ ਤੋਂ ਉਤਰ ਗਈ।

ਇਹ ਵੀ ਪੜ੍ਹੋ: ਓਡੀਸ਼ਾ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਰੇਲਵੇ 'ਚ ਸੁਧਾਰਾਂ ਦੀ ਕੀਤੀ ਮੰਗ

ਦਸਿਆ ਜਾ ਰਿਹਾ ਹੈ ਕਿ ਇਹ ਘਟਨਾ ਬਾਰਗੜ੍ਹ ਜ਼ਿਲ੍ਹੇ ਦੇ ਸੰਭਾਰਧਾਰਾ ਨੇੜੇ ਵਾਪਰੀ। ਚੂਨਾ ਪੱਥਰ ਲੈ ਕੇ ਜਾ ਰਹੀ ਮਾਲ ਗੱਡੀ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਟਰੇਨ ਡੂੰਗਰੀ ਤੋਂ ਬਰਗੜ੍ਹ ਜਾ ਰਹੀ ਸੀ। ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ: ਜਿਗਰੀ ਯਾਰ ਨੂੰ ਮਿਲ ਕੇ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਈਸਟ ਕੋਸਟ ਰੇਲਵੇ ਨੇ ਇਕ ਬਿਆਨ ਜਾਰੀ ਕੀਤਾ ਕਿ ਓਡੀਸ਼ਾ ਦੇ ਬਾਰਗੜ੍ਹ ਜ਼ਿਲ੍ਹੇ ਵਿਚ ਮੇਂਧਾਪਲੀ ਨੇੜੇ ਇਕ ਨਿੱਜੀ ਸੀਮਿੰਟ ਫੈਕਟਰੀ ਦੁਆਰਾ ਸੰਚਾਲਿਤ ਇਕ ਮਾਲ ਗੱਡੀ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ। ਇਸ ਮਾਮਲੇ ਵਿਚ ਰੇਲਵੇ ਦੀ ਕੋਈ ਭੂਮਿਕਾ ਨਹੀਂ ਹੈ।