Devendra Fadnavis resign : ਮਹਾਰਾਸ਼ਟਰ ਦੇ ਡਿਪਟੀ ਸੀਐਮ ਦੇਵੇਂਦਰ ਫੜਨਵੀਸ ਨੇ ਅਸਤੀਫ਼ੇ ਦੀ ਕੀਤੀ ਪੇਸ਼ਕਸ਼
ਕਿਹਾ -'ਮੈਂ ਮਹਾਰਾਸ਼ਟਰ 'ਚ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ'
Devendra Fadnavis resign : ਮਹਾਰਾਸ਼ਟਰ ਦੀ ਰਾਜਨੀਤੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਸੂਬੇ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਮਹਾਰਾਸ਼ਟਰ ਵਿੱਚ ਭਾਜਪਾ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਉਨ੍ਹਾਂ ਕਿਹਾ ਕਿ ਹੁਣ ਮੈਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗਾ।
ਦੇਵੇਂਦਰ ਫੜਨਵੀਸ ਨੇ ਕਿਹਾ, 'ਮੈਂ ਮਹਾਰਾਸ਼ਟਰ 'ਚ ਅਜਿਹੇ ਨਤੀਜਿਆਂ ਦੀ ਜ਼ਿੰਮੇਵਾਰੀ ਲੈਂਦਾ ਹਾਂ ਕਿਉਂਕਿ ਸੂਬੇ 'ਚ ਪਾਰਟੀ ਦੀ ਅਗਵਾਈ ਮੇਰੇ ਵੱਲੋਂ ਹੀ ਕੀਤੀ ਜਾ ਸੀ। ਮੈਂ ਭਾਜਪਾ ਹਾਈਕਮਾਂਡ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਸਰਕਾਰ ਵਿਚ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ ਤਾਂ ਜੋ ਮੈਂ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਲਈ ਹੋਰ ਮਿਹਨਤ ਕਰ ਸਕਾਂ।
ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ ਜਾਂ ਨਹੀਂ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ 'ਚ ਭਾਜਪਾ ਦਾ ਪ੍ਰਦਰਸ਼ਨ ਮਾੜਾ ਰਿਹਾ ਅਤੇ ਪਿਛਲੀਆਂ ਚੋਣਾਂ 'ਚ 23 ਸੀਟਾਂ ਜਿੱਤਣ ਵਾਲੀ ਭਾਜਪਾ ਇਸ ਵਾਰ 9 ਸੀਟਾਂ 'ਤੇ ਹੀ ਸਿਮਟ ਗਈ।