liquor scam case : ਸ਼ਰਾਬ ਘੁਟਾਲਾ ਮਾਮਲਾ ’ਚ ਰੂਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਕੀਤੀ ਰੱਦ
liquor scam case : ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਵਧਾਉਣ ਦੀ ਕੀਤੀ ਸੀ ਮੰਗ, ਫਿਲਹਾਲ ਰਹਿਣਗੇ ਤਿਹਾੜ ਜੇਲ੍ਹ
liquor scam case : ਨਵੀਂ ਦਿੱਲੀ- ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁੱਧਵਾਰ ਨੂੰ ਰਾਉਸ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ। ਉਸ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਸਿਹਤ ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਨੇ 7 ਦਿਨਾਂ ਦੀ ਅੰਤਰਿਮ ਜ਼ਮਾਨਤ ਮੰਗੀ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਨੂੰ ਕੇਜਰੀਵਾਲ ਦੀ ਬਿਮਾਰੀ ਸਬੰਧੀ ਜਾਂਚ ਕਰਨੀ ਚਾਹੀਦੀ ਹੈ।
ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਈਡੀ ਨੇ ਕਿਹਾ ਸੀ ਕਿ ਕੇਜਰੀਵਾਲ ਅਦਾਲਤ ਨੂੰ ਗੁੰਮਰਾਹ ਕਰ ਰਹੇ ਹਨ। ਈਡੀ ਨੇ ਦੋਸ਼ ਲਾਇਆ ਕਿ ਲਗਾਤਾਰ ਪ੍ਰਚਾਰ ਕਰ ਰਹੇ ਕੇਜਰੀਵਾਲ ਦੀ ਸਿਹਤ ਉਦੋਂ ਵਿਗੜ ਗਈ ਜਦੋਂ ਸਮਰਪਣ ਦਾ ਸਮਾਂ ਆਇਆ।
(For more news apart from liquor scam case Arvind Kejriwal interim bail reject by the Rouse Avenue Court in Delhi News in Punjabi, stay tuned to Rozana Spokesman)