PM Narendra Modi : ਰਾਸ਼ਟਰਪਤੀ ਨੇ PM ਮੋਦੀ ਦਾ ਅਸਤੀਫਾ ਕੀਤਾ ਸਵੀਕਾਰ ; ਨਵੀਂ ਸਰਕਾਰ ਦੇ ਗਠਨ ਤੱਕ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਲੋਕ ਸਭਾ ਚੋਣਾਂ 'ਚ ਐਨਡੀਏ ਨੂੰ 293 ਸੀਟਾਂ ਮਿਲੀਆਂ

PM Narendra Modi

PM Narendra Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ, ਜਿਸ ਨੂੰ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ। ਉਨ੍ਹਾਂ ਨੂੰ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੱਕ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ ਹੈ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਦਿੱਤੀ ਗਈ ਹੈ।

ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਤਰੀ ਮੰਡਲ ਸਮੇਤ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਨਰਿੰਦਰ ਮੋਦੀ ਅਤੇ ਮੰਤਰੀ ਮੰਡਲ ਨੂੰ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੱਕ ਅਹੁਦੇ 'ਤੇ ਬਣੇ ਰਹਿਣ ਲਈ ਬੇਨਤੀ ਕੀਤੀ ਹੈ।

ਇਸ ਤੋਂ ਪਹਿਲਾਂ ਸੂਤਰਾਂ ਮੁਤਾਬਕ ਕੇਂਦਰੀ ਮੰਤਰੀ ਮੰਡਲ ਨੇ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ।

ਦੱਸ ਦੇਈਏ ਕਿ ਮੰਗਲਵਾਰ ਨੂੰ ਹੋਈ ਵੋਟਾਂ ਦੀ ਗਿਣਤੀ 'ਚ ਐੱਨ.ਡੀ.ਏ. ਨੇ ਬਹੁਮਤ ਹਾਸਲ ਕਰ ਲਿਆ ਹੈ। 543 ਮੈਂਬਰੀ ਲੋਕ ਸਭਾ ਵਿੱਚ ਐਨਡੀਏ ਨੂੰ ਬਹੁਮਤ ਦੇ ਅੰਕੜੇ (272) ਤੋਂ ਵੱਧ ਸੀਟਾਂ ਮਿਲੀਆਂ ਹਨ ,ਹਾਲਾਂਕਿ 2014 ਤੋਂ ਬਾਅਦ ਪਹਿਲੀ ਵਾਰ ਭਾਜਪਾ ਨੂੰ ਆਪਣੇ ਦਮ 'ਤੇ ਬਹੁਮਤ ਨਹੀਂ ਮਿਲਿਆ। ਭਾਜਪਾ ਨੂੰ ਹੁਣ ਸਰਕਾਰ ਬਣਾਉਣ ਲਈ ਆਪਣੇ ਗਠਜੋੜ ਭਾਈਵਾਲਾਂ 'ਤੇ ਨਿਰਭਰ ਰਹਿਣਾ ਪਵੇਗਾ।'ਇੰਡੀਆ ਗਠਜੋੜ' ਨੂੰ ਇਸ ਚੋਣ 'ਚ 232 ਸੀਟਾਂ ਮਿਲੀਆਂ ਹਨ।