ਪ੍ਰਿਯੰਕਾ ਚਤੁਰਵੇਦੀ ਨੂੰ ਸੋਸ਼ਲ ਮੀਡੀਆ 'ਤੇ ਧਮਕੀ ਦੇਣ ਵਾਲਾ ਅਹਿਮਦਾਬਾਦ ਤੋਂ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਬੁਲਾਰੀ ਪ੍ਰਿਯੰਕਾ ਚਤੁਰਵੇਦੀ ਨੂੰ ਸੋਸ਼ਲ ਮੀਡੀਆ 'ਤੇ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਪੁਲਿਸ ਨੇ ਦੋਸ਼ੀ ਗਿਰੀਸ਼ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ...

priyanka chaturvedi

ਨਵੀਂ ਦਿੱਲੀ : ਕਾਂਗਰਸ ਬੁਲਾਰੀ ਪ੍ਰਿਯੰਕਾ ਚਤੁਰਵੇਦੀ ਨੂੰ ਸੋਸ਼ਲ ਮੀਡੀਆ 'ਤੇ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਪੁਲਿਸ ਨੇ ਦੋਸ਼ੀ ਗਿਰੀਸ਼ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਤੁਹਾਨੂੰ ਦਸ ਦਈਏ ਕਿ ਕਾਂਗਰਸ ਬੁਲਾਰੀ ਪ੍ਰਿਯੰਕਾ ਚਤੁਰਵੇਦੀ ਨੂੰ ਇਕ ਯੂਜ਼ਰ ਨੇ ਉਨ੍ਹਾਂ ਦੀ ਬੇਟੀ ਨਾਲ ਰੇਪ ਕਰਨ ਦੀ ਧਮਕੀ ਦਿਤੀ ਸੀ। ਪ੍ਰਿਯੰਕਾ ਚਤੁਰਵੇਦੀ ਨੂੰ ਮੱਧ ਪ੍ਰਦੇਸ਼ ਦੇ ਮੰਦਸੌਰ ਮਾਮਲੇ ਵਿਚ ਵਾਇਰਲ ਹੋ ਰਹੇ ਇਕ ਫ਼ਰਜ਼ੀ ਸੰਦੇਸ਼ ਨੂੰ ਲੈ ਕੇ ਇਹ ਧਮਕੀ ਮਿਲੀ ਹੈ।