ਪ੍ਰਿਅੰਕਾ ਚਤੁਰਵੇਦੀ ਨੂੰ ਟਵਿਟਰ ਉੱਤੇ ਧਮਕੀ ਦੇਣ ਵਾਲਾ ਸ਼ਖਸ ਗਿਰਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬੀਤੇ ਦੀਨੀ ਟਵਿਟਰ ਉੱਤੇ ਪ੍ਰਿਅੰਕਾ ਚਤੁਰਵੇਦੀ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸਦੀ 10 ਸਾਲ ਦੀ ਲੜਕੀ ਨਾਲ ਬਲਾਤਕਾਰ ਕਰਨ ਦੀ ਧਮਕੀ ਦਿੱਤੀ ਗਈ ਸੀ।

Priyanka Chaturvedi

ਨਵੀਂ ਦਿੱਲੀ, ਬੀਤੇ ਦੀਨੀ ਟਵਿਟਰ ਉੱਤੇ ਪ੍ਰਿਅੰਕਾ ਚਤੁਰਵੇਦੀ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸਦੀ 10 ਸਾਲ ਦੀ ਲੜਕੀ ਨਾਲ ਬਲਾਤਕਾਰ ਕਰਨ ਦੀ ਧਮਕੀ ਦਿੱਤੀ ਗਈ ਸੀ। ਦੱਸ ਦਈਏ ਕਿ ਇਹ ਧਮਕੀ ਦੇਣ ਵਾਲਾ ਵਿਅਕਤੀ ਫੜਿਆ ਗਿਆ ਹੈ। ਦੱਸ ਦਈਏ ਕੇ ਮੁੰਬਈ ਪੁਲਿਸ ਨੇ ਦੋਸ਼ੀ ਨੂੰ ਅਹਿਮਦਾਬਾਦ ਤੋਂ ਗਿਰਫਤਾਰ ਕੀਤਾ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਅਤੇ ਮੁੰਬਈ ਪੁਲਿਸ ਦੋਸ਼ੀ ਨੂੰ ਫੜਨ ਲਈ ਸਾਂਝਾ ਆਪਰੇਸ਼ਨ ਚਲਾ ਰਹੀ ਸੀ। ਪ੍ਰਿਅੰਕਾ ਚਤੁਰਵੇਦੀ ਨੂੰ ਮੱਧ ਪ੍ਰਦੇਸ਼ ਦੇ ਮੰਦਸੌਰ ਮਾਮਲੇ ਵਿਚ ਵਾਇਰਲ ਹੋ ਰਹੇ ਇੱਕ ਫਰਜੀ ਮੈਸੇਜ ਨੂੰ ਲੈ ਕੇ ਇਹ ਧਮਕੀ ਦਿੱਤੀ ਗਈ ਸੀ।