ਜੰਮੂ-ਕਸ਼ਮੀਰ ਦੇ ਸ਼ੌਪੀਆਂ ‘ਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਠਭੇੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ‘ਚ ਸ਼ੁੱਕਰਵਾਰ ਨੂੰ ਮੁਠਭੇੜ...

Indian Army

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ‘ਚ ਸ਼ੁੱਕਰਵਾਰ ਨੂੰ ਮੁਠਭੇੜ ਹੋ ਗਈ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਵਿੱਚ ਸ਼ੋਪੀਆਂ ਜ਼ਿਲ੍ਹੇ  ਦੇ ਨਰਵਾਨੀ ਇਲਾਕੇ ‘ਚ ਅਤਿਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਸਵੇਰੇ ਇਲਾਕੇ ਨੂੰ ਘੇਰ ਲਿਆ ਅਤੇ ਸਰਚ ਅਭਿਆਨ ਸ਼ੁਰੂ ਕੀਤਾ।

ਉਨ੍ਹਾਂ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲ ਅਤਿਵਾਦੀਆਂ ਦੀ ਭਾਲ ਕਰ ਰਹੇ ਸਨ ਉਦੋਂ ਅਤਿਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁੱਠਭੇੜ ਸ਼ੁਰੂ ਹੋ ਗਈ।

ਉਨ੍ਹਾਂ ਨੇ ਦੱਸਿਆ ਕਿ ਮੁੱਠਭੇੜ ਜਾਰੀ ਹੈ ਅਤੇ ਹੁਣ ਤੱਕ ਦੋਨਾਂ ਪਾਸਿਓ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਹੋਰ ਜਾਣਕਾਰੀ ਦਾ ਇੰਤਜ਼ਾਰ ਹੈ।