ਜੰਮੂ - ਕਸ਼ਮੀਰ 'ਚ ਮੋਬਾਇਲ, ਇੰਟਰਨੈੱਟ ਸੇਵਾ ਬੰਦ, ਨਿਊਜ਼ ਚੈਨਲਾਂ ਦਾ ਪ੍ਰਸਾਰਣ ਵੀ ਬੰਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਮੂ - ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੀਨਗਰ ਵਿੱਚ...

Schools and mobile internet services closed

ਸ਼੍ਰੀਨਗਰ  :  ਜੰਮੂ - ਕਸ਼ਮੀਰ  'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੀਨਗਰ ਵਿੱਚ ਸੋਮਵਾਰ ਅੱਧੀ ਰਾਤ ਤੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਜੋ ਅਗਲੇ ਆਦੇਸ਼ ਤੱਕ ਜਾਰੀ ਰਹੇਗੀ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਸਾਰਵਜਨਿਕ ਸਭਾ ਦੀ ਆਗਿਆ ਨਹੀਂ ਹੋਵੇਗੀ। ਨਾਲ ਹੀ ਜਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ।  

ਜੰਮੂ ਕਸ਼ਮੀਰ ਪ੍ਰਸ਼ਾਸ਼ਨ ਦੁਆਰਾ ਜਾਰੀ ਸੂਚਨਾ ਦੇ ਮੁਤਾਬਕ ਇਸ ਆਦੇਸ਼ ਦੇ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਪਬਲਿਕ ਮੀਟਿੰਗ ਅਤੇ ਰੈਲੀਆਂ ਪ੍ਰਤੀਬੰਧਿਤ ਰਹਿਣਗੀਆਂ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਘਾਟੀ 'ਚ ਕਿਤੇ ਵੀ ਕਰਫਿਊ ਨਹੀਂ ਲਗਾਇਆ ਗਿਆ ਹੈ। ਦੱਸ ਦਈਏ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਘਾਟੀ ਦੇ ਕੁਝ ਇਲਾਕਿਆਂ 'ਚ ਕਰਫਿਊ ਦੀ ਖਬਰ ਪ੍ਰਸਾਰਿਤ ਕੀਤੀ ਗਈ ਸੀ, ਜਿਸਦਾ ਰਾਜ ਪ੍ਰਸ਼ਾਸਨ ਨੇ ਖੰਡਨ ਕੀਤਾ ਹੈ।

ਇਸ ਤੋਂ ਇਲਾਵਾ ਜੰਮੂ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਸ਼ਾਸਨਾਂ ਵਲੋਂ ਉਨ੍ਹਾਂ ਨੂੰ ਸੋਮਵਾਰ ਬੰਦ ਰੱਖਣ ਲਈ ਕਿਹਾ ਹੈ। ਜ਼ੰਮੂ ਦੀ ਡਿਪਟੀ ਕਮਿਸ਼ਨਰ ਸੁਸ਼ਮਾ ਚੌਹਾਨ ਨੇ ਐਤਵਾਰ ਰਾਤ ਕਿਹਾ ਨੂੰ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਰੱਖਣ ਦੀ ਸਲਾਹ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਜੰਮੂ - ਕਸ਼ਮੀਰ ਦੀ ਹਾਲਤ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ, ਜਿੱਥੇ ਖਤਰੇ ਦੇ ਮੱਦੇਨਜਰ ਸੁਰੱਖਿਆ ਬਲਾਂ ਦੀ ਨਿਯੁਕਤੀ ਕਈ ਗੁਣਾ ਵਧਾ ਦਿੱਤੀ ਗਈ ਹੈ।