ਪਾਕਿਸਤਾਨ 'ਚ ਮੰਦਰ ਦੀ ਭੰਨ-ਤੋੜ ਦਾ ਮਾਮਲਾ: ਭਾਰਤ ਨੇ ਪਾਕਿ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਕੀਤਾ ਤਲਬ
ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੇ ਰਹੀਮ ਯਾਰ ਖਾਨ ਵਿਖੇ ਹਿੰਦੂਆਂ ਦੇ ਇਕ ਮੰਦਰ ਵਿਚ ਭੰਨਤੋੜ ਕੀਤੇ ਜਾਣ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ।
ਨਵੀਂ ਦਿੱਲੀ: ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੇ ਰਹੀਮ ਯਾਰ ਖਾਨ ਵਿਖੇ ਹਿੰਦੂਆਂ ਦੇ ਇਕ ਮੰਦਰ ਵਿਚ ਭੰਨਤੋੜ ਕੀਤੇ ਜਾਣ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਸ ਦੇ ਚਲਦਿਆਂ ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨੀ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਤਲਬ ਕੀਤਾ। ਭਾਰਤ ਨੇ ਇਸ ਘਟਨਾ ਨੂੰ ਲੈ ਕੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ।
ਹੋਰ ਪੜ੍ਹੋ: ਤਿਹਾੜ ਜੇਲ੍ਹ ਵਿਚ ਸੁਸ਼ੀਲ ਕੁਮਾਰ ਨੇ ਦੇਖਿਆ ਰਵੀ ਦਹੀਆ ਦਾ ਮੁਕਾਬਲਾ, ਹਾਰ ਦੇਖ ਕੇ ਹੋਏ ਭਾਵੁਕ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰਿਆਂ ਦੀ ਧਾਰਮਿਕ ਆਜ਼ਾਦੀ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਪਾਕਿਸਤਾਨੀ ਡਿਪਲੋਮੈਟ ਨੂੰ ਆਪਣੀਆਂ ਗੰਭੀਰ ਚਿੰਤਾਵਾਂ ਤੋਂ ਜਾਣੂ ਕਰਵਾਇਆ ਹੈ।
ਹੋਰ ਪੜ੍ਹੋ: ਪੰਜਾਬ ਸਰਕਾਰ ਨੂੰ ਨੋਟਿਸ, ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 6 ਅਗਸਤ ਤੱਕ ਟਲੀ
ਬਾਗਚੀ ਨੇ ਇਕ ਮੀਡੀਆ ਬ੍ਰੀਫਿੰਗ ਵਿਚ ਕਿਹਾ, "ਪਾਕਿਸਤਾਨੀ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਅੱਜ ਦੁਪਹਿਰ ਨੂੰ ਤਲਬ ਕੀਤਾ ਗਿਆ ਹੈ ਅਤੇ ਪਾਕਿਸਤਾਨ ਵਿਚ ਇਸ ਨਿੰਦਣਯੋਗ ਘਟਨਾ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਧਾਰਮਿਕ ਆਜ਼ਾਦੀ ਅਤੇ ਉਹਨਾਂ ਦੇ ਧਾਰਮਿਕ ਸਥਾਨਾਂ 'ਤੇ ਲਗਾਤਾਰ ਹੋ ਰਹੇ ਹਮਲਿਆਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਖ਼ਤ ਵਿਰੋਧ ਦਰਜ ਕਰਵਾਇਆ ਗਿਆ ਹੈ।"
ਹੋਰ ਪੜ੍ਹੋ: ਟੋਕੀਉ ਉਲੰਪਿਕ: ਚਾਂਦੀ ਦਾ ਤਮਗਾ ਜਿੱਤਣ ਵਾਲੇ ਦੂਜੇ ਭਾਰਤੀ ਪਹਿਲਵਾਨ ਬਣੇ ਰਵੀ ਦਹੀਆ
ਦੱਸ ਦਈਏ ਕਿ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿਚ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਹਿੰਦੂਆਂ ਦੇ ਮੰਦਰ ਉੱਤੇ ਹਮਲਾ ਕੀਤਾ। ਇਸ ਦੌਰਾਨ ਮੰਦਰ ਦੇ ਕੁਝ ਹਿੱਸਿਆਂ ਨੂੰ ਅੱਗ ਲਗਾ ਦਿੱਤੀ ਗਈ ਅਤੇ ਮੂਰਤੀਆਂ ਦੀ ਭੰਨਤੋੜ ਕੀਤੀ। ਜਦੋਂ ਪੁਲਿਸ ਭੀੜ ਨੂੰ ਰੋਕਣ ਵਿਚ ਅਸਫਲ ਰਹੀ ਤਾਂ ਸਥਿਤੀ ਨੂੰ ਕੰਟਰੋਲ ਕਰਨ ਲਈ ਪਾਕਿਸਤਾਨ ਰੇਂਜਰਸ ਦੇ ਜਵਾਨਾਂ ਨੂੰ ਬੁਲਾਇਆ ਗਿਆ। ਪੁਲਿਸ ਨੇ ਦੱਸਿਆ ਕਿ ਭੀੜ ਨੇ ਬੁੱਧਵਾਰ ਨੂੰ ਰਹੀਮ ਯਾਰ ਖਾਨ ਜ਼ਿਲ੍ਹੇ ਦੇ ਭੋਂਗ ਕਸਬੇ ਵਿਚ ਇਕ ਹਿੰਦੂ ਮੰਦਰ ਉੱਤੇ ਹਮਲਾ ਕਰ ਦਿੱਤਾ। ਇਹ ਸਥਾਨ ਲਾਹੌਰ ਤੋਂ ਲਗਭਗ 590 ਕਿਲੋਮੀਟਰ ਦੀ ਦੂਰੀ 'ਤੇ ਹੈ।