ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖ਼ਾਨ ਗ੍ਰਿਫ਼ਤਾਰ, ਹੋਈ 5 ਸਾਲ ਦੀ ਸਜ਼ਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਲਾਹੌਰ ਪੁਲਿਸ ਨੇ ਪੀਟੀਆਈ ਦੇ ਚੇਅਰਮੈਨ ਨੂੰ ਜ਼ਮਾਨ ਪਾਰਕ ਤੋਂ ਗ੍ਰਿਫ਼ਤਾਰ ਕੀਤਾ ਹੈ

Imran Khan

ਇਸਲਾਮਾਬਾਦ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਲਾਹੌਰ ਪੁਲਿਸ ਨੇ ਪੀਟੀਆਈ ਦੇ ਚੇਅਰਮੈਨ ਨੂੰ ਜ਼ਮਾਨ ਪਾਰਕ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਉਸ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਨਾਲ ਹੀ ਉਹ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਅਦਾਲਤ ਨੇ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ 'ਤੇ ਇਕ ਲੱਖ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। 

ਫ਼ੈਸਲੇ ਦੇ ਸਮੇਂ ਅਦਾਲਤ ਨੇ ਕਿਹਾ ਕਿ- ਪੀਟੀਆਈ ਚੇਅਰਮੈਨ ਇਮਰਾਨ ਨੇ ਤੋਸ਼ਾਖਾਨਾ ਮਾਮਲੇ ਵਿਚ ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਗਲਤ ਜਾਣਕਾਰੀ ਦਿੱਤੀ ਸੀ। ਉਹ ਭ੍ਰਿਸ਼ਟਾਚਾਰ ਵਿਚ ਸ਼ਾਮਲ ਸੀ। ਅਦਾਲਤ ਨੇ ਸ਼ਨੀਵਾਰ ਨੂੰ ਸੁਣਵਾਈ ਤੋਂ ਬਾਅਦ ਦੁਪਹਿਰ 12.30 ਵਜੇ ਤੱਕ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਪਰ ਇਸ ਤੋਂ ਬਾਅਦ ਵੀ ਜਦੋਂ ਇਮਰਾਨ ਅਦਾਲਤ ਨਹੀਂ ਪਹੁੰਚੇ ਤਾਂ ਜੱਜ ਨੇ ਫੈਸਲਾ ਸੁਣਾ ਦਿੱਤਾ। 

ਕਾਨੂੰਨੀ ਮਾਹਰਾਂ ਦਾ ਕਹਿਣਾ ਹੈ ਕਿ ਇਸ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਨਾਲ ਇਮਰਾਨ ਖ਼ਾਨ ਦਾ ਸਿਆਸੀ ਕਰੀਅਰ ਖ਼ਤਮ ਹੋ ਸਕਦਾ ਹੈ। ਇਮਰਾਨ ਦੇ ਨਵੰਬਰ ਦੀ ਸ਼ੁਰੂਆਤ ਤੋਂ ਪਹਿਲਾਂ ਹੋਣ ਵਾਲੀਆਂ ਆਮ ਚੋਣਾਂ ਵਿਚ ਹਿੱਸਾ ਲੈਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਹਨ ਅਤੇ ਉਹ 5 ਸਾਲ ਤੱਕ ਚੋਣ ਨਹੀਂ ਲੜ ਸਕਣਗੇ।