Delhi News : ਸੁਪਰੀਮ ਕੋਰਟ ਦੇ ਜੱਜ ਇਹ ਫੈਸਲਾ ਨਹੀਂ ਕਰ ਸਕਦੇ ਕਿ ਸੱਚਾ ਭਾਰਤੀ ਕੌਣ ਹੈ : ਪ੍ਰਿਯੰਕਾ ਗਾਂਧੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi News : ਭਰਾ ਰਾਹੁਲ ਗਾਂਧੀ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਕਰਨਾ ਜੱਜਾਂ ਉਤੇ ਨਿਰਭਰ ਨਹੀਂ ਕਰਦਾ ਕਿ ਕੌਣ ‘ਸੱਚਾ’ ਭਾਰਤੀ ਹੈ। 

ਸੁਪਰੀਮ ਕੋਰਟ ਦੇ ਜੱਜ ਇਹ ਫੈਸਲਾ ਨਹੀਂ ਕਰ ਸਕਦੇ ਕਿ ਸੱਚਾ ਭਾਰਤੀ ਕੌਣ ਹੈ : ਪ੍ਰਿਯੰਕਾ ਗਾਂਧੀ 

Delhi News in Punjabi : ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੁਪਰੀਮ ਕੋਰਟ ਦੀ ਫਟਕਾਰ ਨੂੰ ਲੈ ਕੇ ਮੰਗਲਵਾਰ ਨੂੰ ਅਪਣੇ ਭਰਾ ਰਾਹੁਲ ਗਾਂਧੀ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਕਰਨਾ ਜੱਜਾਂ ਉਤੇ ਨਿਰਭਰ ਨਹੀਂ ਕਰਦਾ ਕਿ ਕੌਣ ‘ਸੱਚਾ’ ਭਾਰਤੀ ਹੈ। 

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਭਰਾ ਫੌਜ ਦਾ ਬਹੁਤ ਸਤਿਕਾਰ ਕਰਦਾ ਹੈ ਅਤੇ ਇਸ ਦੇ ਵਿਰੁਧ ਕਦੇ ਕੁੱਝ ਨਹੀਂ ਕਹੇਗਾ। ਪ੍ਰਿਯੰਕਾ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਰਾਹੁਲ ਗਾਂਧੀ ਸਰਕਾਰ ਤੋਂ ਸਵਾਲ ਪੁੱਛਣ ਲਈ ਜ਼ਿੰਮੇਵਾਰ ਹਨ। 

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਦਸੰਬਰ 2022 ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਫੌਜ ਉਤੇ ਟਿਪਣੀ ਕਰਨ ਦੇ ਮਾਮਲੇ ’ਚ ਰਾਹੁਲ ਗਾਂਧੀ ਵਿਰੁਧ ਲਖਨਊ ਦੀ ਇਕ ਅਦਾਲਤ ’ਚ ਚੱਲ ਰਹੀ ਕਾਰਵਾਈ ਉਤੇ ਸੋਮਵਾਰ ਨੂੰ ਰੋਕ ਲਗਾ ਦਿਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਜੇਕਰ ਉਹ ਸੱਚੇ ਭਾਰਤੀ ਹਨ ਤਾਂ ਉਹ ਅਜਿਹੀ ਗੱਲ ਨਹੀਂ ਕਹਿਣਗੇ। 

ਅਦਾਲਤ ਦੀ ਟਿਪਣੀ ਬਾਰੇ ਪੁੱਛੇ ਜਾਣ ਉਤੇ ਪ੍ਰਿਯੰਕਾ ਨੇ ਸੰਸਦ ਭਵਨ ਕੰਪਲੈਕਸ ’ਚ ਪੱਤਰਕਾਰਾਂ ਨੂੰ ਕਿਹਾ, ‘‘ਸੁਪਰੀਮ ਕੋਰਟ ਦੇ ਮਾਣਯੋਗ ਜੱਜਾਂ ਦਾ ਪੂਰਾ ਸਨਮਾਨ ਕਰਦੇ ਹੋਏ ਉਹ ਇਹ ਫੈਸਲਾ ਨਹੀਂ ਕਰਦੇ ਕਿ ਸੱਚਾ ਭਾਰਤੀ ਕੌਣ ਹੈ। ਸਵਾਲ ਪੁੱਛਣਾ ਵਿਰੋਧੀ ਧਿਰ ਦੇ ਨੇਤਾ ਦਾ ਕੰਮ ਹੈ ਅਤੇ ਸਰਕਾਰ ਨੂੰ ਚੁਨੌਤੀ ਦੇਣਾ ਉਨ੍ਹਾਂ ਦਾ ਫਰਜ਼ ਹੈ।’’

ਜਦਕਿ ਕਾਂਗਰਸ ਦੇ ਜਨਰਲ ਸਕੱਤਰ ਸੰਗਠਨ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਟਿਪਣੀ ਹਰ ਭਾਰਤੀ ਦੇ ਵਿਚਾਰ ਹਨ। 

(For more news apart from  Supreme Court judges cannot decide who is true Indian: Priyanka Gandhi News in Punjabi, stay tuned to Rozana Spokesman)