ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ ਕੋਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ..........

Capt. Amarinder Singh during a meeting with Nitin Gadkari

ਨਵੀਂ ਦਿੱਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ ਕੋਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਤੋਂ ਇਲਾਵਾ ਸਰਹੱਦੀ ਖੇਤਰ ਵਿਚ ਚਾਰ ਮਹੱਤਵਪੂਰਨ ਮਾਰਗਾਂ ਤੇ ਸੂਬੇ ਦੀਆਂ ਹੋਰ ਸੜਕਾਂ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ। ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੇ ਅਮਲ ਵਿਚ ਤੇਜ਼ੀ ਲਿਆਉਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਇਸ ਐਕਸਪ੍ਰੈਸਵੇਅ ਦੀ ਸੇਧ ਨੂੰ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ

ਦੇ ਸਲਾਹ-ਮਸ਼ਵਰੇ ਨਾਲ ਅੰਤਮ ਰੂਪ ਦੇ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਸੇਧ ਜੋ ਅਜੇ ਆਉਣ ਵਾਲੇ ਸਮੇਂ 'ਚ ਅਪਣਾਈ ਜਾਣੀ ਹੈ, ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਸਿੱਧੀ ਦਿੱਲੀ ਵੈਸਟਰਨ ਪੈਰੀਫ਼ਿਰਲ ਐਕਸਪ੍ਰੈਸਵੇਅ ਜਾਂ ਦਿੱਲੀ ਵਿਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ਤਕ ਜਾਵੇਗੀ। ਇਹ ਮਾਰਗ ਅਹਿਮ ਧਾਰਮਕ ਤੇ ਆਰਥਕ ਕੇਂਦਰਾਂ ਜਿਵੇਂ ਡੇਰਾ ਬਾਬਾ ਨਾਨਕ, ਕਾਦੀਆਂ, ਅਟਾਰੀ ਬਾਰਡਰ, ਗੰਡੀਵਿੰਡ, ਤਰਨ ਤਾਰਨ, ਗੋਇੰਦਵਾਲ ਸਾਹਿਬ, ਮਖੂ, ਕਪੂਰਥਲਾ, ਜਲੰਧਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਮਲੇਰਕੋਟਲਾ, ਤਲਵੰਡੀ ਸਾਬੋ, ਪਟਿਆਲਾ ਅਤੇ ਮੂਨਕ ਆਦਿ ਥਾਵਾਂ ਨੂੰ ਜੋੜੇਗਾ। 

ਪੰਜਾਬ ਦੇ ਸਰਹੱਦੀ ਇਲਾਕੇ ਵਿਚ ਸ੍ਰੀ ਹਰਗੋਬਿੰਦਪੁਰ-ਬਟਾਲਾ, ਫ਼ਤਹਿਗੜ੍ਹ ਚੂੜੀਆਂ-ਅਜਨਾਲਾ-ਚੌਂਗਾਵਾਂ-ਅਟਾਰੀ ਰੋਡ ਵਿਚ ਲੁਪਤ ਲਿੰਕ ਨੂੰ ਅਪਗ੍ਰੇਡ, ਮਜ਼ਬੂਤ ਅਤੇ ਵਿਕਾਸ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 97.18 ਕਿਲੋਮੀਟਰ ਦੀ ਲੰਬਾਈ ਵਾਲੀ ਇਹ ਸੜਕ ਰਖਿਆ ਸੈਨਾਵਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਸੜਕ ਇਲਾਕੇ ਵਿਚ ਫ਼ੌਜ ਨੂੰ ਜਾਣ ਲਈ ਬਦਲਵਾਂ ਰਸਤਾ ਮੁਹਈਆ ਕਰਵਾਉਂਦੀ ਹੈ।