ਕਿਸਾਨਾਂ ਦੇ ਹੱਕ 'ਚ ਆਏ BJP MP ਵਰੁਣ ਗਾਂਧੀ, ਕਿਹਾ ਉਹ ਸਾਡਾ ਹੀ ਖੂਨ ਹੈ ਉਨ੍ਹਾਂ ਦਾ ਦਰਦ ਸਮਝੋ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁਜ਼ੱਫਰਨਗਰ ਵਿੱਚ ਕਿਸਾਨਾਂ ਦੀ ਹੋ ਰਹੀ ਮਹਾਪੰਚਾਇਤ

Varun Gandhi

 

ਮੁਜ਼ੱਫਰਨਗਰ: ਯੂਪੀ ਦੇ ਮੁਜ਼ੱਫਰਨਗਰ ਵਿੱਚ ਐਤਵਾਰ ਨੂੰ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਮੁਜ਼ੱਫਰਨਗਰ ਵਿਚ ਕਿਸਾਨਾਂ ਦਾ ਹੜ੍ਹ ਆ ਗਿਆ ਹੈ। ਲੱਖਾਂ ਦੀ ਤਾਦਾਦ ਵਿਚ ਕਿਸਾਨ ਮਹਾਪੰਚਾਇਤ ਵਿਚ ਪਹੁੰਚੇ ਹਨ।  ਸੰਯੁਕਤ ਕਿਸਾਨ ਮੋਰਚੇ ਨੇ ਇੱਥੋਂ ਤੱਕ ਦਾਅਵਾ ਕੀਤਾ ਹੈ ਕਿ ਇਹ ਕਿਸਾਨਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮਹਾਪੰਚਾਇਤ ਹੈ।

 

ਐਤਵਾਰ ਸਵੇਰ ਤੋਂ ਹੀ ਕਿਸਾਨ ਮੁਜ਼ੱਫਰਨਗਰ ਦੀਆਂ ਸੜਕਾਂ 'ਤੇ ਨਜ਼ਰ ਆ ਰਹੇ ਹਨ। ਹਜ਼ਾਰਾਂ ਕਿਸਾਨ ਜੀਆਈਸੀ ਗਰਾਊਂਡ ਵਿੱਚ ਮੌਜੂਦ ਹਨ ਜਿੱਥੇ ਮਹਾਂਪੰਚਾਇਤ ਹੋ ਰਹੀ ਹੈ, ਹੁਣ ਤੱਕ ਵਧੇਰੇ ਕਿਸਾਨ ਗਲੀਆਂ ਅਤੇ ਮੈਦਾਨਾਂ ਦੇ ਬਾਹਰ ਦਿਖਾਈ ਦੇ ਰਹੇ ਹਨ।

ਇਸ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵਿੱਟਰ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ' ਚ ਭੀੜ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਲਿਖਿਆ ਕਿ ਸਾਨੂੰ ਕਿਸਾਨਾਂ ਦੇ ਦਰਦ ਨੂੰ ਸਮਝਣ ਦੀ ਲੋੜ ਹੈ।

ਵਰੁਣ ਗਾਂਧੀ ਨੇ ਲਿਖਿਆ, 'ਅੱਜ ਲੱਖਾਂ ਕਿਸਾਨ ਮੁਜ਼ੱਫਰਨਗਰ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਹ ਸਾਡਾ ਹੀ ਖੂਨ ਹਨ। ਸਾਨੂੰ ਉਨ੍ਹਾਂ ਨਾਲ ਦੁਬਾਰਾ ਆਦਰ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਦੇ ਦਰਦ, ਉਨ੍ਹਾਂ ਦੇ ਨਜ਼ਰੀਏ ਨੂੰ ਸਮਝੋ ਅਤੇ ਜ਼ਮੀਨ 'ਤੇ ਪਹੁੰਚਣ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਦੀ ਜ਼ਰੂਰਤ ਹੈ।