ਡੇਢ ਕਰੋੜ ਦੀ ਅਫ਼ੀਮ ਜ਼ਬਤ, ਤਸਕਰਾਂ ਵਿੱਚ ਇੱਕ ਔਰਤ ਵੀ ਸ਼ਾਮਲ
ਨਸ਼ਾ ਤਸਕਰਾਂ ਤੋਂ ਪੁੱਛ-ਗਿੱਛ ਜਾਰੀ, ਹੋਰ ਖੁਲਾਸੇ ਹੋਣ ਦੀ ਉਮੀਦ
ਬਦਾਯੂੰ: ਜ਼ਿਲ੍ਹੇ ਦੀ ਵਜ਼ੀਰਗੰਜ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 5.440 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਡੇਢ ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ।
ਬਦਾਯੂੰ ਦੇ ਐਸਐਸਪੀ ਨੇ ਦੱਸਿਆ ਕਿ ਇੱਕ ਮੁਖ਼ਬਰ ਦੀ ਸੂਚਨਾ ’ਤੇ ਵਜ਼ੀਰਗੰਜ ਥਾਣੇ ਦੀ ਪੁਲੀਸ ਨੇ ਐਤਵਾਰ ਰਾਤ ਨੂੰ ਨਾਕਾਬੰਦੀ ਕਰਕੇ ਕਾਰ ’ਚ ਜਾ ਰਹੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਸੀ। ਇਹਨਾਂ ਮੁਲਜ਼ਮਾਂ ਕੋਲੋਂ ਪੁਲਿਸ ਨੇ ਤਕਰੀਬਨ ਡੇਢ ਕਰੋੜ ਰੁਪਏ ਦੀ ਕੀਮਤ ਦੀ ਪੰਜ ਕਿਲੋ 440 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਸਿੰਘ ਨੇ ਦੱਸਿਆ ਕਿ ਔਰਤ ਸਮੇਤ ਕਰੁਣ, ਆਦਿਤਿਆ ਅਤੇ ਦਿਵਯਾਂਸ਼ੂ ਨਾਂਅ ਦੇ ਦੋਸ਼ੀ ਜ਼ਿਲ੍ਹਾ ਬਰੇਲੀ ਦੇ ਰਹਿਣ ਵਾਲੇ ਹਨ।
ਫ਼ੜੇ ਗਏ ਅਫ਼ੀਮ ਤਸਕਰਾਂ ਤੋਂ ਪੁਲਿਸ ਸਖ਼ਤੀ ਨਾਲ ਪੁੱਛ-ਗਿੱਛ ਕਰ ਰਹੀ ਹੈ। ਚਾਰੇ ਮੁਲਜ਼ਮਾਂ ਖ਼ਿਲਾਫ਼ ਵਜ਼ੀਰਗੰਜ ਥਾਣੇ ਵਿੱਚ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ