ਕੇਂਦਰ ਵਲੋਂ ਨਕਦ ਹੱਦ ਕਰਜ਼ਾ ਜਾਰੀ ਕਰਨ ਦਾ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਖਪਤਕਾਰ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ

Captain amrinder singh and Ram vilas paswan

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਖਪਤਕਾਰ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੁਲਾਕਾਤ ਕਰਕੇ ਝੋਨੇ ਦੇ ਖ਼ਰੀਦ ਲਈ ਨਕਦੀ ਹੱਦ ਕਰਜ਼ਾ (ਸੀਸੀਐਲ) ਜਾਰੀ ਕਰਵਾਉਣ ਲਈ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਇਸ ਸਬੰਧੀ ਲੰਬਿਤ ਪਏ ਸਾਰੇ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਕੇਂਦਰੀ ਮੰਤਰੀ ਸ੍ਰੀ ਪਾਸਵਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਹੈ। ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਹੈ।


ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਅਫੀਮ ਦੀ ਕਾਸ਼ਤ ਨੂੰ ਆਗਿਆ ਦੇਣ ਦੇ ਹੱਕ ਵਿੱਚ ਉਕਾ ਹੀ ਨਹੀਂ ਹਨ ਕਿਉਂਕਿ ਪੰਜਾਬ ਇਸ ਵੇਲੇ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਬਸਿਡੀ ਦਰਾਂ 'ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮਸ਼ੀਨਾਂ/ਸਾਜ਼ੋ-ਸਮਾਨ ਦੇ ਨਾਲ ਕੁੱਝ ਹੱਦ ਤੱਕ ਪਰਾਲੀ ਸਾੜਨ 'ਤੇ ਨਿਯੰਤਰਣ ਲੱਗਣ ਦੀ ਉਮੀਦ ਹੈ।


ਸ੍ਰੀ ਪਾਸਵਾਨ ਨੇ ਕਣਕ (ਆਰ.ਐਮ.ਐਸ. 2017-18) 'ਤੇ ਖ਼ਰੀਦ ਸਟਾਕ ਅਤੇ ਆਈ.ਡੀ.ਸੈਸ ਦੇ 500 ਕਰੋੜ ਰੁਪਏ ਦੇ ਬਕਾਏ ਦੇ ਮੁੜ ਭੁਗਤਾਨ ਨੂੰ ਤੁਰੰਤ ਜਾਰੀ ਕਰਨ ਵਾਸਤੇ ਵੀ ਵਿਸ਼ਵਾਸ ਦਿਵਾਇਆ ਹੈ। ਉਨ੍ਹਾਂ ਨੇ ਸਾਲ 2018 ਦੀ ਦੂਜੀ ਅਤੇ ਤੀਜੀ ਤਿਮਾਹੀ ਲਈ ਐਨ.ਐਫ.ਐਸ.ਏ. ਹੇਠ ਲੰਬਿਤ ਪਈ 857 ਕਰੋੜ ਰੁਪਏ ਦੀ ਸਬਸਿਡੀ ਦੇ 400 ਕਰੋੜ ਰੁਪਏ ਨੂੰ ਇਕ ਜਾਂ ਦੋ ਦਿਨਾਂ ਵਿੱਚ  ਜਾਰੀ ਕਰਨ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਨਿਗਰਾਨੀ ਅਤੇ ਸਾਂਭ-ਸੰਭਾਲ ਦੇ 435 ਕਰੋੜ ਰੁਪਏ ਜਲਦੀ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤਾ ਹੈ।

Related Stories