ਏਅਰਫੋਰਸ ਚੀਫ਼ ਭਦੌਰੀਆ ਨੇ ਇੱਕ ਵਾਰ ਫਿਰ ਪਾਕਿਸਾਤਾਨ ਨੂੰ ਦਿੱਤੀ ਚੇਤਾਵਨੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਆਪਣੇ ਹੀ ਹੈਲੀਕਾਪਟਰ ਨੂੰ ਹੇਠਾਂ ਸੁੱਟਣਾ ਵੱਡੀ ਗਲਤੀ: ਭਦੌਰੀਆ

Chief of Air Force Pedroia

ਨਵੀਂ ਦਿੱਲੀ: ਭਾਰਤੀ ਹਵਾਈ ਫੌਜ ਦੇ ਚੀਫ ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਪਾਕਿਸਤਾਨ ਨੂੰ ਇਕ ਵਾਰ ਫਿਰ ਚੇਤਾਵਨੀ ਦਿੱਤੀ ਗਈ ਹੈ। ਦਰਅਸਲ, ਹਵਾਈ ਫੌਜ ਦੀ ਸਾਲਾਨਾ ਪ੍ਰੈੱਸ ਕਾਨਫਰੰਸ 'ਚ ਭਦੌਰੀਆ ਨੇ ਕਿਹਾ ਕਿ ਜੇ ਪਾਕਿਸਤਾਨ ਸਰਕਾਰ ਵੱਲੋਂ ਅਤਿਵਾਦੀ ਹਮਲਾ ਹੁੰਦਾ ਹੈ ਤਾਂ ਸਰਕਾਰ ਦੇ ਆਦੇਸ਼ ਤੋਂ ਬਾਅਦ ਉਹਨਾਂ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

ਇੰਨਾ ਹੀ ਨਹੀਂ ਉਹਨਾਂ ਇਹ ਵੀ ਕਿਹਾ ਕਿ ਇਹ ਗਲਤੀ ਦੁਬਾਰਾ ਨਹੀਂ ਕੀਤੀ ਜਾਵੇਗੀ। ਕਾਬਲੇਗੌਰ ਹੈ ਕਿ ਪ੍ਰੈੱਸ ਕਾਨਫਰੰਸ ਦੌਰਾਨ ਇੰਡੀਅਨ ਏਅਰ ਫੋਰਸ ਨੇ ਬਾਲਾਕੋਟ ਏਅਰ ਸਟਰਾਈਕ ਦੀ ਇੱਕ ਪ੍ਰਮੋਸ਼ਨਲ ਫਿਲਮ ਵੀ ਜਾਰੀ ਕੀਤੀ ਹੈ। ਇਸ ਵੀਡੀਓ ਵਿਚ ਹਵਾਈ ਹਮਲੇ ਦੀਆਂ ਤਿਆਰੀਆਂ ਅਤੇ ਅੱਤਵਾਦੀ ਕੈਂਪਾਂ ਦੇ ਨਸ਼ਟ ਹੋਣ ਦੀਆਂ ਤਸਵੀਰਾਂ ਵੀ ਦਿਖਾਈਆਂ ਗਈਆ ਹਨ।

ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਪਿਛਲੇ ਇੱਕ ਸਾਲ ਵਿਚ ਬਹੁਤ ਸਾਰੀਆਂ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਬਾਲਾਕੋਟ ਵਿਚ ਅੱਤਵਾਦੀ ਕੈਂਪਾਂ ਉੱਤੇ ਕੀਤੀ ਗਈ ਕਾਰਵਾਈ ਨੂੰ ਇੱਕ ਵੱਡੀ ਪ੍ਰਾਪਤੀ ਵੀ ਦੱਸਿਆ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ 14 ਫਰਵਰੀ ਨੂੰ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਜਵਾਨਾਂ 'ਤੇ ਹਮਲਾ ਕੀਤਾ ਸੀ।

ਇਸ ਤੋਂ ਬਾਅਦ ਜਵਾਬ 'ਚ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਦੇ ਬਾਲਾਕੋਟ 'ਚ ਜਾ ਕੇ ਏਅਰਸਟਰਾਈਕ ਕੀਤੀ ਸੀ। ਜਿਸ 'ਚ ਹਵਾਈ ਫੌਜ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਅੱਡਿਆਂ 'ਤੇ ਬੰਬ ਸੁੱਟੇ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।