ਜੰਮੂ-ਕਸ਼ਮੀਰ: ਅਨੰਤਨਾਗ ‘ਚ ਡੀਸੀ ਦਫ਼ਤਰ ਦੇ ਬਾਹਰ ਗ੍ਰਨੇਡ ਹਮਲਾ, 10 ਗੰਭੀਰ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਡੀਸੀ ਦਫਤਰ ਦੇ ਬਾਹਰ ਅਤਿਵਾਦੀਆਂ ਵੱਲੋਂ ਗ੍ਰਨੇਡ ਹਮਲਾ ਕੀਤਾ ਗਿਆ...

Dc office Anantnag

ਸ੍ਰੀਨਗਰ: ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਡੀਸੀ ਦਫਤਰ ਦੇ ਬਾਹਰ ਅਤਿਵਾਦੀਆਂ ਵੱਲੋਂ ਗ੍ਰਨੇਡ ਹਮਲਾ ਕੀਤਾ ਗਿਆ, 10 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਵਿਚ ਜ਼ਖਮੀ ਸਾਰੇ ਲੋਕ ਸਥਾਨਕ ਨਾਗਰਿਕ ਹਨ। ਫਿਲਹਾਲ ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਜ਼ਖਮੀਆਂ ਵਿਚ ਇਕ ਸਥਾਨਕ ਪੱਤਰਕਾਰ ਅਤੇ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫੌਜ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅਤਿਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਪਿਛਲੇ ਦਿਨਾਂ ਵਿੱਚ ਇਹ ਪਹਿਲੀ ਅਜਿਹੀ ਘਟਨਾ ਨਹੀਂ ਹੈ, ਕੁਝ ਦਿਨ ਪਹਿਲਾਂ, ਫ਼ੌਜ ਨੇ ਜੰਮੂ ਅਤੇ ਕਸ਼ਮੀਰ ਦੇ ਰਾਮਬਨ ਵਿੱਚ ਬੋਟੋਟ ਖੇਤਰ ਵਿੱਚ ਚੱਲ ਰਹੇ ਮੁਕਾਬਲੇ ਦੌਰਾਨ ਤਿੰਨ ਅਤਿਵਾਦੀਆਂ ਨੂੰ ਮਾਰ ਦਿੱਤਾ ਸੀ। ਜਦਕਿ ਭਾਰਤੀ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਸੀ। ਦੂਜੇ ਪਾਸੇ, ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੁਆਰਾ ਬੰਧਕ ਬਣਾਏ ਗਏ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਝੰਗਾ ਨਾਲ ਬਚਾ ਲਿਆ ਸੀ। ਜੰਮੂ ਕਸ਼ਮੀਰ ਪੁਲਿਸ ਦੇ ਆਈਜੀ ਮੁਕੇਸ਼ ਸਿੰਘ ਨੇ ਦੱਸਿਆ ਸੀ ਕਿ ਸਾਰੇ ਬੰਧਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।

ਆਪ੍ਰੇਸ਼ਨ ਖਤਮ ਹੋ ਗਿਆ ਹੈ। ਮੁਕਾਬਲੇ ਵਿਚ ਇਕ ਫ਼ੌਜ ਦਾ ਜਵਾਨ ਮਾਰਿਆ ਗਿਆ, ਜਦਕਿ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਦੱਸ ਦਈਏ ਕਿ ਸ਼ਨੀਵਾਰ ਸਵੇਰੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਥਾਵਾਂ 'ਤੇ ਤਿੰਨ ਹਮਲੇ ਕੀਤੇ ਗਏ ਸਨ। ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਦੋ ਥਾਵਾਂ 'ਤੇ ਮੁੱਠਭੇੜ ਸ਼ੁਰੂ ਹੋ ਗਈ ਸੀ। ਜਦੋਂ ਕਿ ਇਕ ਜਗ੍ਹਾ 'ਤੇ ਅਤਿਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ 'ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਮੁਕਾਬਲੇ ਦੌਰਾਨ ਅਤਿਵਾਦੀ ਨੇੜਲੇ ਘਰ ‘ਚ ਦਾਖਲ ਹੋਏ ਅਤੇ ਉਥੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਫ਼ੌਜ ਅਨੁਸਾਰ ਅਤਿਵਾਦੀ ਸ੍ਰੀਨਗਰ-ਜੰਮੂ ਰਾਜ ਮਾਰਗ 'ਤੇ ਇਕ ਬੱਸ ਨੂੰ ਰੋਕਣਾ ਚਾਹੁੰਦੇ ਸਨ।

ਇਸ ਦੌਰਾਨ, ਫੌਜ ਦੇ ਜਵਾਨਾਂ ਨੇ ਉਨ੍ਹਾਂ ਨੂੰ ਸਾਰੇ ਪਾਸਿਆਂ ਤੋਂ ਘੇਰ ਲਿਆ ਅਤੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਫ਼ੌਜ ਦੇ ਸੂਤਰਾਂ ਨੇ ਕਿਹਾ ਸੀ ਕਿ ਅਤਿਵਾਦੀ ਲੋਕਾਂ ਨੂੰ ਇਕ ਘਰ ਵਿਚ ਬੰਧਕ ਬਣਾ ਕੇ ਲੈ ਗਏ ਅਤੇ ਉਥੋਂ ਸੁਰੱਖਿਆ ਕਰਮਚਾਰੀਆਂ 'ਤੇ ਫਾਇਰਿੰਗ ਕਰ ਰਹੇ ਸਨ। ਇਸ ਤੋਂ ਬਾਅਦ ਪੂਰਾ ਇਲਾਕਾ ਘੇਰ ਲਿਆ ਗਿਆ ਤਾਂ ਕਿ ਅਤਿਵਾਦੀ ਲੰਘ ਨਾ ਸਕਣ।