ਸਾਈਬਰ ਕ੍ਰਾਈਮ 'ਤੇ ਸੀਬੀਆਈ ਦਾ 'ਆਪ੍ਰੇਸ਼ਨ ਚੱਕਰ', ਦਿੱਲੀ, ਪੰਜਾਬ ਸਮੇਤ 105 ਥਾਵਾਂ 'ਤੇ ਛਾਪੇਮਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਦੌਰਾਨ ਸੀਬੀਆਈ ਨੇ ਰਾਜਸਥਾਨ ਦੇ ਰਾਜਸਮੰਦ ਵਿੱਚ ਇੱਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ।

CBI

 

ਨਵੀਂ ਦਿੱਲੀ— ਮੰਗਲਵਾਰ ਨੂੰ ਸੀਬੀਆਈ ਨੇ ਦੇਸ਼ ਭਰ 'ਚ ਛਾਪੇਮਾਰੀ ਕੀਤੀ। ਇਸ ਦੌਰਾਨ ਸੀਬੀਆਈ ਨੇ ਪੰਜਾਬ ਸਮੇਤ ਕਈ ਰਾਜਾਂ ਵਿੱਚ 105 ਥਾਵਾਂ ’ਤੇ ਛਾਪੇ ਮਾਰੇ। ਇਹ ਛਾਪੇਮਾਰੀ ਸਾਈਬਰ ਕ੍ਰਾਈਮ ਨੂੰ ਲੈ ਕੇ ਕੀਤੀ ਗਈ ਹੈ। ਸੀਬੀਆਈ ਨੇ ਸੂਬਾ ਪੁਲਿਸ ਦੀ ਮਦਦ ਨਾਲ ਛਾਪੇਮਾਰੀ ਕੀਤੀ। ਰਾਜਧਾਨੀ ਦਿੱਲੀ 'ਚ 5 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਅੰਡੇਮਾਨ, ਪੰਜਾਬ, ਚੰਡੀਗੜ੍ਹ, ਰਾਜਸਥਾਨ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ।

ਇਸ ਦੌਰਾਨ ਸੀਬੀਆਈ ਨੇ ਰਾਜਸਥਾਨ ਦੇ ਰਾਜਸਮੰਦ ਵਿੱਚ ਇੱਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਇੱਥੋਂ ਡੇਢ ਕਿਲੋ ਸੋਨਾ ਅਤੇ ਡੇਢ ਕਰੋੜ ਰੁਪਏ ਬਰਾਮਦ ਹੋਏ ਹਨ। ਛਾਪੇਮਾਰੀ ਅਜੇ ਵੀ ਜਾਰੀ ਹੈ। ਇਹ ਛਾਪੇਮਾਰੀ ਇੰਟਰਪੋਲ ਅਤੇ ਐਫਬੀਆਈ ਦੀ ਅਗਵਾਈ 'ਚ ਕੀਤੀ ਗਈ ਹੈ ਅਤੇ ਇਸ ਕਾਰਵਾਈ ਨੂੰ 'ਆਪ੍ਰੇਸ਼ਨ ਚੱਕਰ' ਦਾ ਨਾਮ ਦਿੱਤਾ ਗਿਆ ਹੈ।