ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਚਾਰ ਅੱਤਵਾਦੀ ਢੇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੂਲੂ 'ਚ ਮੁਕਾਬਲਾ ਜਾਰੀ ਹੈ।

photo

 

   ਜੰਮੂ:  ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਚਾਰ ਅੱਤਵਾਦੀ ਮਾਰੇ ਗਏ ਹਨ। ਸ਼ੋਪੀਆਂ ਦੇ ਦਰਾਚ ਇਲਾਕੇ 'ਚ ਮੰਗਲਵਾਰ ਰਾਤ ਤੋਂ ਚੱਲ ਰਹੇ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਮਾਰ ਦਿੱਤਾ, ਜਦਕਿ ਸ਼ੋਪੀਆਂ ਦੇ ਮੂਲੂ ਇਲਾਕੇ 'ਚ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ। ਮੂਲੂ 'ਚ ਮੁਕਾਬਲਾ ਜਾਰੀ ਹੈ।

ਦ੍ਰਾਚ ਇਲਾਕੇ 'ਚ ਮਾਰੇ ਗਏ ਦੋ ਅੱਤਵਾਦੀ ਹਨਾਨ ਬਿਨ ਯਾਕੂਬ ਅਤੇ ਜਮਸ਼ੇਦ 10 ਅਕਤੂਬਰ ਨੂੰ ਪੁਲਵਾਮਾ ਦੇ ਪਿੰਗਲਾਨਾ 'ਚ ਐੱਸਪੀਓ ਜਾਵੇਦ ਡਾਰ ਦੀ ਹੱਤਿਆ ਅਤੇ 24 ਸਤੰਬਰ ਨੂੰ ਪੁਲਵਾਮਾ 'ਚ ਪੱਛਮੀ ਬੰਗਾਲ ਦੇ ਮਜ਼ਦੂਰ ਦੀ ਹੱਤਿਆ 'ਚ ਸ਼ਾਮਲ ਸਨ। ਪੁਲਿਸ ਮੁਤਾਬਕ ਡਰਾਚ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਯੂਏਪੀਏ ਤਹਿਤ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ 10 ਲੋਕਾਂ ਨੂੰ ਅੱਤਵਾਦੀ ਐਲਾਨਿਆ ਹੈ। ਇਹ ਸਾਰੇ ਹਿਜ਼ਬੁਲ ਮੁਜਾਹਿਦੀਨ, ਲਸ਼ਕਰ-ਏ-ਤੋਇਬਾ ਅਤੇ ਕਈ ਹੋਰ ਅੱਤਵਾਦੀ ਸੰਗਠਨਾਂ ਦੇ ਮੈਂਬਰ ਹਨ। ਇਨ੍ਹਾਂ ਵਿੱਚ ਹਬੀਬੁੱਲਾ ਮਲਿਕ, ਬਾਸਿਤ ਅਹਿਮਦ ਰੇਸ਼ੀ, ਇਮਤਿਆਜ਼ ਅਹਿਮਦ ਕੰਦੂ, ਜ਼ਫਰ ਇਕਬਾਲ, ਸ਼ੇਖ ਜਮੀਲ ਉਰ ਰਹਿਮਾਨ ਸ਼ਾਮਲ ਹਨ।