ਸਿੱਕਮ 'ਚ ਹੜ੍ਹ ਕਾਰਨ 14 ਲੋਕਾਂ ਦੀ ਮੌਤ, 23 ਜਵਾਨਾਂ ਸਮੇਤ 102 ਲੋਕ ਲਾਪਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਹੁਣ ਤਕ 2,011 ਲੋਕਾਂ ਨੂੰ ਬਚਾਇਆ ਗਿਆ ਹੈ ਜਦਕਿ 22,034 ਲੋਕ ਪ੍ਰਭਾਵਤ ਹੋਏ

At least 14 dead, over 100 missing in Sikkim flash floods

 

ਗੰਗਟੋਕ: ਉਤਰੀ ਸਿੱਕਮ ਵਿਚ ਲੋਨਾਕ ਝੀਲ 'ਤੇ ਬੱਦਲ ਫਟਣ ਕਾਰਨ ਤੀਸਤਾ ਨਦੀ ਵਿਚ ਆਏ ਹੜ੍ਹ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ ਫ਼ੌਜ ਦੇ 23 ਜਵਾਨਾਂ ਸਮੇਤ 102 ਲੋਕ ਲਾਪਤਾ ਹੋ ਗਏ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਸਿੱਕਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਸ.ਐਸ.ਡੀ.ਐਮ.ਏ.) ਨੇ ਕਿਹਾ ਕਿ ਬੁਧਵਾਰ ਨੂੰ ਆਈ ਆਫਤ ਤੋਂ ਬਾਅਦ ਹੁਣ ਤਕ 2,011 ਲੋਕਾਂ ਨੂੰ ਬਚਾਇਆ ਗਿਆ ਹੈ ਜਦਕਿ 22,034 ਲੋਕ ਪ੍ਰਭਾਵਤ ਹੋਏ ਹਨ।

ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ: ਪੁਰਸ਼ਾਂ ਦੀ ਕੰਪਾਊਂਡ ਤੀਰਅੰਦਾਜ਼ੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਭਾਰਤ ਦੇ ਖਾਤੇ 'ਚ ਇਕ ਹੋਰ ਸੋਨ ਤਮਗ਼ਾ  

ਦਸਿਆ ਗਿਆ ਕਿ ਸੂਬਾ ਸਰਕਾਰ ਨੇ ਆਫ਼ਤ ਤੋਂ ਪ੍ਰਭਾਵਤ ਚਾਰ ਜ਼ਿਲ੍ਹਿਆਂ ਵਿਚ 26 ਰਾਹਤ ਕੈਂਪ ਸਥਾਪਤ ਕੀਤੇ ਹਨ। ਗੰਗਟੋਕ ਜ਼ਿਲ੍ਹੇ ਦੇ ਅੱਠ ਰਾਹਤ ਕੈਂਪਾਂ ਵਿਚ ਕੁੱਲ 1,025 ਲੋਕਾਂ ਨੇ ਸ਼ਰਨ ਲਈ ਹੈ, ਜਦਕਿ 18 ਹੋਰ ਰਾਹਤ ਕੈਂਪਾਂ ਵਿਚ ਰਹਿ ਰਹੇ ਲੋਕਾਂ ਦੇ ਅੰਕੜੇ ਅਜੇ ਉਪਲਬਧ ਨਹੀਂ ਹਨ।

ਇਹ ਵੀ ਪੜ੍ਹੋ: ਕੈਨੇਡਾ ਵਿਚ 8 ਪੰਜਾਬੀ ਨੌਜਵਾਨ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ 'ਚ ਗ੍ਰਿਫ਼ਤਾਰ  

ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਆਫ਼ਤ ਵਿਚ ਸੱਭ ਤੋਂ ਵੱਧ ਪ੍ਰਭਾਵਤ ਖੇਤਰਾਂ ਵਿਚੋਂ ਇਕ ਸਿੰਗਟਾਮ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ 'ਤੇ ਪਨਾਹ ਲੈਣ ਦੀ ਅਪੀਲ ਕੀਤੀ ਅਤੇ ਭਰੋਸਾ ਦਿਤਾ ਕਿ ਸਰਕਾਰ ਉਨ੍ਹਾਂ ਦੇ ਮੁੜ ਵਸੇਬੇ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਰਹੀ ਹੈ।