100 ਲੋਕਾਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, ਹਾਲੇ ਵੀ ਕਈ ਲੋਕ ਲਾਪਤਾ
ਲਾਪਤਾ ਲੋਕਾਂ ਦੀ ਭਾਲ ਲਈ ਸਰਚ ਅਪਰੇਸ਼ਨ ਜਾਰੀ
Several people missing after a boat capsized
ਭਾਗਲਪੁਰ: ਬਿਹਾਰ ਦੇ ਭਾਗਲਪੁਰ ਵਿਚ 100 ਲੋਕਾਂ ਨਾਲ ਭਰੀ ਕਿਸ਼ਤੀ ਨਦੀ ਵਿਚ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ਜਦਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ।
ਸਥਾਨਕ ਲੋਕਾਂ ਦੀ ਮਦਦ ਨਾਲ ਕਾਫ਼ੀ ਲੋਕਾਂ ਨੂੰ ਬਚਾ ਲਿਆ ਗਿਆ ਹੈ ਹਾਲਾਂਕਿ ਬਾਕੀਆਂ ਦੀ ਭਾਲ ਲਈ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਕਿਸ਼ਤੀ ਵਿਚ ਕਾਫ਼ੀ ਔਰਤਾਂ ਵੀ ਸ਼ਾਮਲ ਸਨ।
ਖ਼ਬਰਾਂ ਮੁਤਾਬਕ ਬਚਾਏ ਗਏ ਲੋਕਾਂ ਵਿਚੋਂ 15 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਸਡੀਆਰਐਫ ਦੀ ਟੀਮ ਘਟਨਾਸਥਲ 'ਤੇ ਪਹੁੰਚ ਚੁੱਕੀ ਹੈ।