ਸੋਨੂੰ ਸੂਦ ਦੀ ਸਿਆਸੀ ਪਾਰਟੀਆਂ ਨੂੰ ਸਲਾਹ, 'ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਸਮੇਂ ਸਿਰ ਕਰੋ ਪੂਰੇ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਜੇ ਨਹੀਂ ਹੁੰਦੇ ਵਾਅਦੇ ਪੂਰੇ ਤਾਂ ਦਿਓ ਅਸਤੀਫਾ'

Sonu Sood

 

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਨੇ ਜਨਤਾ ਨਾਲ ਲੁਭਾਉਣੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਵਿੱਚ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਸਲਾਹ ਦਿੰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਹੈ।

 

 

ਉਨ੍ਹਾਂ ਕਿਹਾ ਕਿ ਪਾਰਟੀਆਂ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਸਾਰੇ ਵਾਅਦੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਨੂੰ ਜਨਤਾ ਨਾਲ ਸਮਝੌਤੇ ਕਰਨੇ ਚਾਹੀਦੇ ਹਨ। ਇਸ ਸਮਝੌਤੇ ਨਾਲ ਤੁਹਾਡਾ ਅਸਤੀਫਾ ਵੀ ਨੱਥੀ ਹੋਣਾ ਚਾਹੀਦਾ ਹੈ।

 

 

ਜੇਕਰ ਉਹ ਆਪਣੇ ਵਾਅਦੇ ਪੂਰੇ ਨਹੀਂ ਕਰ ਪਾਉਂਦੇ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨ ਰਹਿਣਾ ਹੋਵੇਗਾ ਤਾਂ ਜੋ ਚੋਣਾਂ ਤੋਂ ਬਾਅਦ ਇਹ ਨਾ ਕਹੀਏ ਕਿ ਸਾਡੇ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ। ਨਸਿਹਤ ਅਤੇ ਸਿੱਖਿਆ ਸਹੂਲਤਾਂ ਚੰਗੀਆਂ ਨਹੀਂ ਹਨ।