ਈਡੀ ਨੇ ਮਨੀਸ਼ ਸਿਸੋਦੀਆ ਦੇ ਪੀਏ ਨੂੰ ਕੀਤਾ ਗ੍ਰਿਫਤਾਰ, ਕੀਤੀ ਜਾ ਰਹੀ ਹੈ ਪੁੱਛਗਿੱਛ
'ਝੂਠੀ ਐਫਆਈਆਰ ਦਰਜ ਕਰਕੇ ਮੇਰੇ ਘਰ ਛਾਪਾ ਮਾਰਿਆ'
ਨਵੀਂ ਦਿੱਲੀ: ਦਿੱਲੀ ਦੀ ਆਬਕਾਰੀ ਨੀਤੀ 'ਚ ਕਥਿਤ ਘਪਲੇ ਨੂੰ ਲੈ ਕੇ ਈਡੀ ਨੇ ਸ਼ਨੀਵਾਰ ਨੂੰ ਫਿਰ ਤੋਂ ਕਾਰਵਾਈ ਕੀਤੀ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਈਡੀ ਨੇ ਹੁਣ ਉਨ੍ਹਾਂ ਦੇ ਪੀਏ ਦੇ ਘਰ ਛਾਪਾ ਮਾਰਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਕਾਰਵਾਈ ਨੂੰ ਆਉਣ ਵਾਲੀਆਂ ਚੋਣਾਂ ਨਾਲ ਜੋੜ ਕੇ ਦੇਖਿਆ।
'ਆਪ' ਨੇਤਾ ਨੇ ਟਵੀਟ ਕੀਤਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਝੂਠੀ ਐਫਆਈਆਰ ਦਰਜ ਕਰਕੇ ਮੇਰੇ ਘਰ ਛਾਪਾ ਮਾਰਿਆ, ਬੈਂਕ ਲਾਕਰਾਂ ਦੀ ਤਲਾਸ਼ੀ ਲਈ, ਮੇਰੇ ਪਿੰਡ ਵਿੱਚ ਜਾਂਚ ਕੀਤੀ ਪਰ ਮੇਰੇ ਖਿਲਾਫ ਕੁਝ ਨਹੀਂ ਮਿਲਿਆ। ਅੱਜ ਉਨ੍ਹਾਂ ਨੇ ਮੇਰੇ ਪੀਏ ਦੇ ਘਰ ਛਾਪਾ ਮਾਰਿਆ। ਉਥੇ ਵੀ ਕੁਝ ਨਾ ਮਿਲਿਆ ਤਾਂ ਹੁਣ ਉਸ ਨੂੰ ਗ੍ਰਿਫਤਾਰ ਕਰਕੇ ਨਾਲ ਲੈ ਗਏ ਹਨ। ਭਾਜਪਾ ਵਾਲਿਆਂ ਨੂੰ ਚੋਣਾਂ ਵਿੱਚ ਹਾਰ ਦਾ ਬਹੁਤ ਡਰ ਹੈ।
ਇਸ ਦੇ ਨਾਲ ਹੀ ਈਡੀ ਨੇ ਉਪ ਮੁੱਖ ਮੰਤਰੀ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਈਡੀ ਮੁਤਾਬਕ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਛਾਪੇਮਾਰੀ ਕੀਤੀ ਗਈ ਹੈ। ਦੇਵੇਂਦਰ ਸ਼ਰਮਾ ਨਾਂ ਦੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਏਜੰਸੀ ਨੇ ਅਜੇ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਮਨੀਸ਼ ਸਿਸੋਦੀਆ ਦੇ ਕਰੀਬੀ ਲੋਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਜੇਕਰ ਕੋਈ ਫੜਿਆ ਗਿਆ ਤਾਂ ਉਸ ਦੀ ਸੂਚਨਾ ਦਿੱਤੀ ਜਾਵੇਗੀ।