Kochi Helicopter Crash: ਕੋਚੀ 'ਚ ਜਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ, ਇਕ ਅਫ਼ਸਰ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Kochi Helicopter Crash: ਇਕ ਪਾਇਲਟ ਦੀ ਹਾਲਤ ਨਾਜ਼ੁਕ

photo

 

 Helicopter Crash: ਕੇਰਲ ਦੇ ਕੋਚੀ ਵਿੱਚ ਭਾਰਤੀ ਜਲ ਸੈਨਾ ਦਾ ਇੱਕ ਚੇਤਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ 'ਚ ਚਾਲਕ ਦਲ ਦੇ ਇੱਕ ਮੈਂਬਰ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ ਇਕ ਪਾਇਲਟ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Moga Accident News: ਮੋਗਾ 'ਚ ਖੜ੍ਹੇ ਟਰੱਕ ਨਾਲ ਟਕਰਾਈ ਡੋਲੀ ਵਾਲੀ ਕਾਰ, ਲਾੜੇ ਸਮੇਤ 4 ਦੀ ਹੋਈ ਮੌਤ 

ਹਾਲਾਂਕਿ ਭਾਰਤੀ ਜਲ ਸੈਨਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਹੈਲੀਕਾਪਟਰ 'ਚ ਦੋ ਲੋਕ ਸਵਾਰ ਸਨ, ਜਿਨ੍ਹਾਂ 'ਚੋਂ ਇੱਕ ਦੀ ਮੌਤ ਹੋ ਗਈ ਹੈ ਅਤੇ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਤਰਾਂ ਮੁਤਾਬਕ ਇਹ ਘਟਨਾ ਬਾਅਦ ਦੁਪਹਿਰ ਕਰੀਬ 2.30 ਵਜੇ ਦੀ ਹੈ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਇਹ ਵੀ ਪੜ੍ਹੋ: Ludhiana ASI News: ਲੁਧਿਆਣਾ 'ਚ ASI ਬਲਬੀਰ ਸਿੰਘ ਦੇ ਜਬਾੜੇ 'ਚ ਲੱਗੀ ਗੋਲੀ