ਰਾਸ਼ਟਰਪਤੀ ਤੇ PM ਨਰਿੰਦਰ ਮੋਦੀ ਨੇ ਗੁਰਪੁਰਬ ਦੀਆਂ ਦਿੱਤੀਆਂ ਵਧਾਈਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

President and PM Narendra Modi extend greetings on Gurpurab

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੀਐਮ ਨਰਿੰਦਰ ਮੋਦੀ, ਸੀਐਮ ਭਗਵੰਤ ਮਾਨ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗੁਰੂ ਨਾਨਕ ਜਯੰਤੀ ਦੇ ਮੌਕੇ 'ਤੇ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਸਾਰੇ ਭਾਰਤੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਸਿੱਖ ਭਰਾਵਾਂ ਅਤੇ ਭੈਣਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਗੁਰਪੁਰਬ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ।

ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਾਨੂੰ ਸਿਖਾਉਂਦਾ ਹੈ ਕਿ ਸੱਚਾਈ, ਨਿਆਂ ਅਤੇ ਦਇਆ 'ਤੇ ਅਧਾਰਤ ਜੀਵਨ ਵਿਚ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਇੱਕ ਪਰਮਾਤਮਾ, ਮਨੁੱਖੀ ਸਮਾਨਤਾ, ਇਮਾਨਦਾਰੀ ਅਤੇ ਆਪਸੀ ਸਹਿਯੋਗ 'ਤੇ ਜ਼ੋਰ ਦਿੰਦੀਆਂ ਹਨ।ਉਨ੍ਹਾਂ ਅੱਗੇ  ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਮਾਰਗ 'ਤੇ ਚੱਲ ਕੇ ਹੀ ਅਸੀਂ ਇੱਕ ਸ਼ਾਂਤੀਪੂਰਨ, ਖੁਸ਼ਹਾਲ ਅਤੇ ਸਦਭਾਵਨਾਪੂਰਨ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। ਰਾਸ਼ਟਰਪਤੀ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਆਪਣੇ ਜੀਵਨ ਵਿੱਚ ਗੁਰੂ ਜੀ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਪ੍ਰਣ ਲੈਣ।

PM ਨਰਿੰਦਰ ਮੋਦੀ ਨੇ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸੰਦੇਸ਼ ਮਨੁੱਖਤਾ ਨੂੰ ਸਦੀਵੀ ਗਿਆਨ ਨਾਲ ਮਾਰਗਦਰਸ਼ਨ ਕਰਦਾ ਹੈ। ਦਇਆ, ਸਮਾਨਤਾ, ਨਿਮਰਤਾ ਅਤੇ ਸੇਵਾ ਦੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ।

ਸੀਐਮ ਭਗਵੰਤ ਮਾਨ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ। ਗੁਰੂ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਹੋਕਾ ਦੇ ਕੇ ਸਮੁੱਚੀ ਲੋਕਾਈ ਨੂੰ ਹੱਕ ਸੱਚ ਦੀ ਕਮਾਈ ਕਰਨ ਲਈ ਪ੍ਰੇਰਿਆ। ਆਓ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਸਾਹਿਬ ਜੀ ਵੱਲੋਂ ਦਿੱਤੇ ਸਿਧਾਂਤ 'ਤੇ ਪਹਿਰਾ ਦੇਈਏ ਅਤੇ ਕੁਦਰਤ ਨਾਲ ਇੱਕਮਿੱਕ ਹੋ ਕੇ ਜੀਵਨ ਬਤੀਤ ਕਰੀਏ