150 ਰੁਪਏ ਤੱਕ ਪਹੁੰਚਿਆ ਪਿਆਜ਼, ਕਾਂਗਰਸ ਕਰੇਗੀ ਸੰਸਦ 'ਚ ਵਿਰੋਧ ਪ੍ਰਦਰਸ਼ਨ 

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਥੇ ਹੀ ਵਿਰੋਧੀ ਵੀ ਲਗਾਤਾਰ ਮੋਦੀ ਸਰਕਾਰ 'ਤੇ ਨਿਸ਼ਾਨੇ ਸਾਧ ਰਹੇ ਹਨ। ਅਜਿਹੇ ਵਿਚ ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਅੱਜ ਸੰਸਦ ਭਵਨ ਵਿਚ ਕਾਂਗਰਸ ਵੱਲੋਂ ...

Onion

ਨਵੀਂ ਦਿੱਲੀ- ਪਿਆਜ਼ ਦੀਆਂ ਕੀਮਤਾਂ ਲਗਾਤਾਰ ਅਸਮਾਨ ਛੂਹ ਰਹੀਆਂ ਹਨ। ਪਿਛਲੇ ਚਾਰ ਮਹੀਨਿਆਂ ਵਿਚ ਪਿਆਜ਼ ਦੀਆਂ ਕੀਮਤਾਂ 20 ਰੁਪਏ ਤੋਂ 150 ਰੁਪਏ ਤੱਕ ਪਹੁੰਚ ਗਈਆਂ। ਇਸ ਦੇ ਚਲਦੇ ਦੇਸ਼ ਦੇ ਕਈ ਸ਼ਹਿਰਾਂ ਵਿਚ ਪਿਆਜ਼ ਨੂੰ ਲੈ ਕੇ ਪ੍ਰਦਰਸ਼ਨ ਵੀ ਹੋ ਰਹੇ ਹਨ।

ਉੱਥੇ ਹੀ ਵਿਰੋਧੀ ਵੀ ਲਗਾਤਾਰ ਮੋਦੀ ਸਰਕਾਰ 'ਤੇ ਨਿਸ਼ਾਨੇ ਸਾਧ ਰਹੇ ਹਨ। ਅਜਿਹੇ ਵਿਚ ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਅੱਜ ਸੰਸਦ ਭਵਨ ਵਿਚ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਲੋਕ ਸਭਾ ਅਤੇ ਰਾਜਸਭਾ ਦੇ ਕਾਂਗਰਸ ਸੰਸਦ ਸਵੇਰੇ 10:30 ਵਜੇ ਤੋਂ ਸੰਸਦ ਭਵਨ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਇਸ ਪ੍ਰਦਰਸ਼ਨ ਵਿਚ ਸੋਨੀਆ ਗਾਂਧੀ ਵੀ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਸੈਸ਼ਨ ਵਿਚ ਵੀ ਪਿਆਜ਼ ਦਾ ਮੁੱਦਾ ਚੁੱਕ ਸਕਦੀ ਹੈ। ਪਿਆਜ਼ ਦੀਆਂ ਕੀਮਤਾਂ ਨੂੰ ਲੈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ

ਕਿ ਸਰਕਾਰ ਨੇ ਦੇਸ਼ ਵਿਚ ਪਿਆਜ਼ ਦੀਆਂ ਕੀਮਤਾਂ ਨੂੰ ਨਿਯੰਤਰਨ ਕਰਨ ਲਈ ਕਈ ਕਦਮ ਚੁੱਕੇ ਹਨ ਜਿਸ ਵਿਚ ‘ਪਿਆਜ਼ ਭੰਡਾਰਨ ਨਾਲ ਕੁਝ ਮੁੱਦੇ ਵੀ ਜੁੜੇ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਖੇਤੀ ਦੇ ਰਕਬੇ ਵਿਚ ਵੀ ਕਮੀ ਆਈ ਹੈ ਅਤੇ ਉਤਪਾਦਨ ਵਿਚ ਵੀ ਗਿਰਾਵਟ ਆਈ ਹੈ। ਉਹਨਾਂ ਕਿਹਾ ਕਿ ਮਹਾਰਾਸ਼ਟਰ ਅਤੇ ਰਾਜਸਥਾਨ ਦੇ ਅਲਵਰ ਖੇਤਰਾਂ ਤੋਂ ਦੂਜੇ ਸੂਬਿਆਂ ਵਿਚ ਪਿਆਜ਼ ਦੀ ਖੇਪ ਭੇਜੀ ਜਾ ਰਹੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।