ਮੀਟਿੰਗ ਦੌਰਾਨ ਕਿਸਾਨਾਂ ਨੇ ਪੰਗਤ 'ਚ ਬੈਠ ਕੇ ਨਿਮਰਤਾ ਨਾਲ ਛਕਿਆ ਲੰਗਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੱਜ ਵੀ ਕਿਸਾਨਾਂ ਨੇ ਨਹੀਂ ਖਾਧਾ ਸਰਕਾਰੀ ਖਾਣਾ

Farmer

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਜਾਰੀ ਹੈ। ਇਸ ਦੌਰਾਨ ਕੁਝ ਸਮੇਂ ਦੀ ਲੰਚ ਬ੍ਰੇਕ ਹੋਈ, ਜਿਸ ਦੇ ਚਲਦਿਆਂ ਕਿਸਾਨਾਂ ਨੇ ਪੰਗਤ 'ਚ ਬੈਠ ਕੇ ਨਿਮਰਤਾ ਨਾਲ ਲੰਗਰ ਛਕਿਆ।

ਕਿਸਾਨਾਂ ਲਈ ਇਹ ਲੰਗਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹੋਈ ਚੌਥੇ ਦੌਰ ਦੀ ਮੀਟਿੰਗ ਦੌਰਾਨ ਵੀ ਕਿਸਾਨ ਜਥੇਬੰਦੀਆਂ ਨੇ ਸਰਕਾਰੀ ਖਾਣਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਉਹ ਅਪਣੇ ਨਾਲ ਲੰਗਰ ਲੈ ਕੇ ਮੀਟਿੰਗ ਵਿਚ ਪਹੁੰਚੇ ਸਨ।

ਇਹ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਵਿਗਿਆਨ ਭਵਨ ਵਿਚ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਵਧੀਆ ਮਹੌਲ ’ਚ ਹੋ ਰਹੀ ਹੈ।