"ਲੋਕਾਂ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਹੈ": ਸੰਯੁਕਤ ਰਾਸ਼ਟਰ
ਮੰਤਰਾਲੇ ਨੇ ਇਕ ਸੰਦੇਸ਼ ਵਿਚ ਕਿਹਾ, “ਰਾਜਨੀਤਿਕ ਉਦੇਸ਼ਾਂ ਲਈ ਕੂਟਨੀਤਕ ਗੱਲਬਾਤ ਦੀ ਗਲਤ ਪੇਸ਼ਕਾਰੀ ਨਾ ਕੀਤੀ ਜਾਵੇ ਤਾਂ ਇਹ ਚੰਗਾ ਰਹੇਗਾ।”
farmer protest
ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟਾਰਿਸ ਨੇ ਭਾਰਤ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਕਿਹਾ ਕਿ ਲੋਕਾਂ ਨੂੰ ਸ਼ਾਂਤਮਈ ਪ੍ਰਦਰਸ਼ਨਾਂ ਦਾ ਅਧਿਕਾਰ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਦੇਣਾ ਚਾਹੀਦਾ ਹੈ। ਭਾਰਤ ਨੇ ਕਿਸਾਨੀ ਪ੍ਰਦਰਸ਼ਨਾਂ ਬਾਰੇ ਵਿਦੇਸ਼ੀ ਨੇਤਾਵਾਂ ਦੀਆਂ ਟਿੱਪਣੀਆਂ ਨੂੰ “ਗੁੰਮਰਾਹਕੁੰਨ” ਅਤੇ “ਗੈਰ-ਜ਼ਰੂਰੀ” ਕਰਾਰ ਦਿੱਤਾ ਅਤੇ ਕਿਹਾ ਕਿ ਇਹ ਇੱਕ ਲੋਕਤੰਤਰੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਵਿਸ਼ਾ ਹੈ।