ਨਾਗਾਲੈਂਡ 'ਚ ਹੋਈ ਫਾਇਰਿੰਗ 'ਤੇ ਰਾਹੁਲ ਗਾਂਧੀ ਨੇ ਚੁੱਕੇ ਸਵਾਲ, 'ਕੀ ਕਰ ਰਿਹਾ ਗ੍ਰਹਿ ਮੰਤਰਾਲਾ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਇੱਥੇ ਨਾ ਤਾਂ ਲੋਕ ਸੁਰੱਖਿਅਤ ਹਨ ਅਤੇ ਨਾ ਹੀ ਸੁਰੱਖਿਆ ਕਰਮਚਾਰੀ'

Rahul Gandhi

 

 ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਨਾਗਾਲੈਂਡ 'ਚ ਸੁਰੱਖਿਆ ਬਲਾਂ ਦੀ ਗੋਲੀਬਾਰੀ 'ਚ 11 ਨਾਗਰਿਕਾਂ ਦੀ ਮੌਤ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਘਟਨਾ ਦੱਸਿਆ ਹੈ।

 

 

ਰਾਹੁਲ ਨੇ ਟਵੀਟ ਕਰਦਿਆਂ ਕਿਹਾ, ਇਹ ਦਿਲ ਦਹਿਲਾਉਣ ਵਾਲੀ ਘਟਨਾ ਹੈ। ਕੇਂਦਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਇੱਥੇ ਨਾ ਤਾਂ ਲੋਕ ਸੁਰੱਖਿਅਤ ਹਨ ਅਤੇ ਨਾ ਹੀ ਸੁਰੱਖਿਆ ਕਰਮਚਾਰੀ, ਤਾਂ ਫਿਰ ਗ੍ਰਹਿ ਮੰਤਰਾਲਾ ਕੀ ਕਰ ਰਿਹਾ ਹੈ?

 

ਫੌਜੀ ਅਧਿਕਾਰੀਆਂ ਮੁਤਾਬਕ ਇਹ ਘਟਨਾ ਮਿਆਂਮਾਰ ਦੀ ਸਰਹੱਦ ਨਾਲ ਲੱਗਦੇ ਮੋਨ ਜ਼ਿਲ੍ਹੇ ਦੇ ਓਟਿੰਗ ਵਿਖੇ ਵਾਪਰੀ। ਇਸ ਮਾਮਲੇ 'ਚ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ 'ਚ ਮਰਨ ਵਾਲਿਆਂ ਦੀ ਸਹੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ 11 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਗੁਆਂਢੀ ਸੂਬੇ ਅਸਾਮ ਦੇ ਹਸਪਤਾਲਾਂ 'ਚ ਕਈ ਗੰਭੀਰ ਜ਼ਖਮੀ ਲੋਕਾਂ ਦੀ ਮੌਤ ਹੋ ਗਈ।