''ਨਰਿੰਦਰ ਮੋਦੀ ਝੂੰਗੀਆਂ ਵਿਚ ਰਹਿਣ ਵਾਲਿਆਂ ਨੂੰ ਪੱਕਾ ਮਕਾਨ ਬਣਾ ਕੇ ਦੇਣਗੇ''

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਚੋਣਾਂ ਤੋਂ ਪਹਿਲਾਂ ਸ਼ੁਰੂ ਹੋ ਚੁੱਕੀ ਹੈ ਸਿਆਸੀ ਬਿਆਨਬਾਜ਼ੀ

File Photo

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਵੱਡਾ ਐਲਾਨ ਕੀਤਾ ਹੈ। ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਝੂੰਗੀਆਂ ਵਿਚ ਰਹਿਣ ਵਾਲਿਆਂ ਨੂੰ ਪੱਕਾ ਮਕਾਨ ਬਣਾ ਕੇ ਦੇਣਗੇ।

ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਸਿਆਸੀ ਬਿਆਬਾਜ਼ੀ ਦਾ ਦੌਰ ਵੀ ਸ਼ੁਰੂ ਹੋ ਚੁੱਕਿਆ ਹੈ। ਇਕ ਪਾਸੇ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਆਪਣੇ ਪੰਜ ਸਾਲਾਂ ਵਿਚ ਕੀਤੇ ਕੰਮਾਂ ਨੂੰ ਜਨਤਾ ਅੱਗੇ ਗਿਣਵਾਉਣ ਵਿਚ ਲੱਗੇ ਹੋਏ ਹਨ ਉੱਥੇ ਹੀ ਭਾਜਪਾ ਆਮ ਆਦਮੀ ਪਾਰਟੀ 'ਤੇ ਵਾਅਦਾ ਖਿਲਾਫੀ ਦਾ ਆਰੋਪ ਲਗਾ ਰਹੀ ਹੈ ਅਤੇ ਜਨਤਾਂ ਨੂੰ ਆਪਣੇ ਵਾਲੇ ਭਰਮਾਉਣ ਵਿਚ ਲੱਗੀ ਹੈ। ਇਸੇ ਨੂੰ ਲੈ ਕੇ ਅੱਜ ਅਮਿਤ ਸ਼ਾਹ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ''ਦਿੱਲੀ ਵਿਚ ਝੂੰਗੀ ਝੋਪੜੀਆਂ 'ਚ ਰਹਿਣ ਵਾਲਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਹਾਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ ਜਿੱਥੇ ਝੂੰਗੀ ਹੈ ਉੱਥੇ ਨਰਿੰਦਰ ਮੋਦੀ ਮਕਾਨ ਬਣਾ ਕੇ ਦੇਣ ਵਾਲੇ ਹਨ''।

ਉਨ੍ਹਾਂ ਨੇ ਅੱਗੇ ਕਿਹਾ ਕਿ ਇਕ ਪਾਇਲਟ ਪ੍ਰੋਜੈਕਟ ਵੀ ਸ਼ੁਰੂ ਹੋ ਗਿਆ ਹੈ ਅਤੇ 20 ਹਜ਼ਾਰ ਝੂੰਗੀਆਂ ਵਿਚ ਰਹਿਣ ਵਾਲਿਆਂ ਨੂੰ ਮਕਾਨ ਦੇਣ ਦੀ ਸ਼ੁਰੂਆਤ ਹੋ ਚੁੱਕੀ ਹੈ। ਅਮਿਤ ਸ਼ਾਹ ਨੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦਿਆ ਕਿਹਾ ਕਿ ''ਕੇਜਰੀਵਾਲ ਨੇ ਦਿੱਲੀ ਦੀ ਜਨਤਾ ਦੀਆਂ ਅੱਖਾਂ ਵਿਚ ਧੂੜ ਪਾਉਣ ਦਾ ਕੰਮ ਕੀਤਾ ਹੈ ਅਤੇ ਉਨ੍ਹਾਂ ਨੇ ਪੰਜ ਸਾਲ ਵਿਚ ਕੁੱਝ ਵੀ ਨਹੀਂ ਕੀਤਾ।

ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਦੀ ਜਨਤਾ ਕੇਜਰੀਵਾਲ ਤੋਂ ਹਿਸਾਂਬ ਮੰਗੇਗੀ ਅਤੇ ਭਾਰਤੀ ਜਨਤਾ ਪਾਰਟੀ ਤੋਂ ਆਪਣਾ ਮੁੱਖ ਮੰਤਰੀ ਚੁਣੇਗੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਝੂਠਾ ਕਰਾਰ ਦਿੰਦਿਆ ਕਿਹਾ ਹੈ ਕਿ ਇਸ ਪਾਰਟੀਆਂ ਦੀਆਂ 80 ਫ਼ੀਸਦੀ ਗੱਲਾਂ ਝੂਠੀ ਹੁੰਦੀਆਂ ਹਨ। ਸ਼ਾਹ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਵਿਚ ਪੈਦਲ ਚੱਲਣ ਵਾਲੇ ਲੋਕਾਂ ਲਈ ਇਕ ਕਲਪਨਾ ਕੀਤੀ ਹੈ ਕਿ ਉਨ੍ਹਾਂ ਲਈ ਸਾਇਕਲ ਟ੍ਰੈਕ ਬਣਾਇਆ ਜਾਵੇ ਇਸ ਪ੍ਰੋਜੈਕਟ ਦੇ ਆਉਣ ਨਾਲ ਦਿੱਲੀ ਵਿਚ ਪ੍ਰਦੂਸ਼ਣ ਵੀ ਘੱਟੇਗਾ।