PM ਦੀ ਸੁਰੱਖਿਆ 'ਚ ਕੁਤਾਹੀ ਦੀ ਜਾਂਚ ਕਰੇਗੀ ਕੇਂਦਰ ਦੀ ਉੱਚ ਪੱਧਰੀ ਕਮੇਟੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਕਮੇਟੀ ਤੋਂ 72 ਘੰਟਿਆਂ ਵਿਚ ਰਿਪੋਰਟ ਮੰਗੀ ਹੈ।

MHA forms panel to enquire into lapse in security of PM Modi


ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ 'ਚ ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਵੀ ਵੱਡਾ ਫੈਸਲਾ ਲੈਂਦੇ ਹੋਏ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਬਣਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਕਮੇਟੀ ਤੋਂ 72 ਘੰਟਿਆਂ ਵਿਚ ਰਿਪੋਰਟ ਮੰਗੀ ਹੈ।

Tweet

ਰੱਖਿਆ ਸਕੱਤਰ ਸੁਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਹਨਾਂ ਤੋਂ ਇਲਾਵਾ ਆਈਬੀ ਦੇ ਜੁਆਇੰਟ ਡਾਇਰੈਕਟਰ ਬਲਬੀਰ ਸਿੰਘ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਦੇ ਆਈਜੀ ਐਸ ਸੁਰੇਸ਼ ਕੁਮਾਰ ਵੀ ਇਸ ਕਮੇਟੀ ਵਿਚ ਸ਼ਾਮਲ ਹਨ।

PM Modi

ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਤੇ ਨਿਆਂ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਆਪਣੀ ਕਮੇਟੀ ਵਿਚ ਰੱਖਿਆ ਹੈ। ਇਹ ਕਮੇਟੀ 3 ਦਿਨਾਂ ਵਿਚ ਆਪਣੀ ਰਿਪੋਰਟ ਸੌਂਪੇਗੀ।