ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੁਰੱਖਿਆ 'ਚ ਕੁਤਾਹੀ 'ਤੇ ਪ੍ਰਗਟਾਈ ਚਿੰਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।

President Ram Nath Kovind met Prime Minister Narendra Modi
ਇਸ ਤੋਂ ਇਲਾਵਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ

'

ਚ ਕਮੀ

'

ਤੇ ਚਿੰਤਾ ਜ਼ਾਹਰ ਕੀਤੀ ਅਤੇ ਇਸ ਸਬੰਧੀ

'

ਚ ਉਹਨਾਂ ਨਾਲ ਗੱਲ ਕੀਤੀ। ਉਪ ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਟਵੀਟ ਮੁਤਾਬਕ ਨਾਇਡੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਰੱਖਿਆ ਪ੍ਰੋਟੋਕੋਲ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ

ਤਾਂ ਜੋ ਭਵਿੱਖ ਵਿੱਚ ਅਜਿਹੀਆਂ ਗਲਤੀਆਂ ਦੁਬਾਰਾ ਨਾ ਹੋਣ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨੇ ਰਾਸ਼ਟਰਪਤੀ ਨੂੰ ਆਪਣੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਆਈਆਂ ਗੜਬੜੀਆਂ ਬਾਰੇ ਪੂਰੀ ਜਾਣਕਾਰੀ ਦਿੱਤੀ। ਰਾਸ਼ਟਰਪਤੀ ਕੋਵਿੰਦ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕਮੀ 'ਤੇ ਚਿੰਤਾ ਜ਼ਾਹਰ ਕੀਤੀ ਹੈ।

Tweet

ਇਸ ਤੋਂ ਇਲਾਵਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ 'ਚ ਕਮੀ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਇਸ ਸਬੰਧੀ 'ਚ ਉਹਨਾਂ ਨਾਲ ਗੱਲ ਕੀਤੀ। ਉਪ ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਟਵੀਟ ਮੁਤਾਬਕ ਨਾਇਡੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਰੱਖਿਆ ਪ੍ਰੋਟੋਕੋਲ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਗਲਤੀਆਂ ਦੁਬਾਰਾ ਨਾ ਹੋਣ।

Tweet

ਉਪ ਰਾਸ਼ਟਰਪਤੀ ਦਫ਼ਤਰ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਗੰਭੀਰ ਕਮੀਆਂ ਬਾਰੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਉਹਨਾਂ ਨਾਲ ਗੱਲ ਅਤੇ ਸੁਰੱਖਿਆ ਦੀ ਕਮੀ 'ਤੇ ਗੰਭੀਰ ਚਿੰਤਾ ਪ੍ਰਗਟਾਈ”।