ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਹ ਮੀਟਿੰਗ ਦਿੱਲੀ ਵਿੱਚ ਹੋਈ।

Captain Amarinder Singh meets Home Minister Amit Shah

 

Captain Amarinder Singh meets Home Minister Amit Shah: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਮਹੀਨਿਆਂ ਬਾਅਦ ਮੁੜ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਦਿੱਲੀ ਵਿੱਚ ਹੋਈ। ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਉਹ ਗ੍ਰਹਿ ਮੰਤਰੀ ਨੂੰ ਮਿਲੇ ਹਨ। ਇਸ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ।