HMPV Virus News: ਚੀਨ ਤੋਂ ਬਾਅਦ ਹੁਣ ਭਾਰਤ 'ਚ ਵੀ ਆਇਆ HMPV ਵਾਇਰਸ , ਬੈਂਗਲੁਰੂ 'ਚ ਦੋ ਮਾਮਲੇ ਆਏ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

HMPV Virus News: 3 ਤੇ 8 ਮਹੀਨੇ ਦੇ ਬੱਚਿਆਂ ਵਿਚ ਪਾਇਆ ਗਿਆ ਵਾਇਰਸ

HMPV Two cases in Bangalore News in punjabi

HMPV Two cases in Bangalore News in punjabi : ਚੀਨ 'ਚ ਫੈਲੇ ਕੋਰੋਨਾ ਵਰਗੇ ਐਚਐਮਪੀਵੀ ਵਾਇਰਸ ਦਾ ਭਾਰਤ 'ਚ ਦੂਜਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਨੂੰ 3 ਮਹੀਨੇ ਦੀ ਬੱਚੀ 'ਚ ਹਿਊਮਨ ਮੇਟਾਪਨੀਓਮੋਵਾਇਰਸ (HMPV) ਨਾਂ ਦਾ ਇਨਫ਼ੈਕਸ਼ਨ ਪਾਇਆ ਗਿਆ। ਇਸ ਤੋਂ ਪਹਿਲਾਂ 8 ਮਹੀਨੇ ਦੇ ਬੱਚੇ ਵਿੱਚ ਵੀ ਅਜਿਹਾ ਹੀ ਵਾਇਰਸ ਪਾਇਆ ਗਿਆ ਸੀ। ਦੋਵੇਂ ਬੱਚੇ ਬੈਂਗਲੁਰੂ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਹਨ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਕਰਨਾਟਕ ਵਿੱਚ ਐਚਐਮਪੀਵੀ ਦੇ ਦੋ ਮਾਮਲੇ ਪਾਏ ਗਏ ਹਨ। ਦੋਵੇਂ ਬੱਚੇ ਰੁਟੀਨ ਚੈੱਕਅਪ ਲਈ ਹਸਪਤਾਲ ਪੁੱਜੇ ਸਨ।
ਜਾਂਚ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ, ਕਰਨਾਟਕ ਦੇ ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੇ ਨਮੂਨਿਆਂ ਦੀ ਜਾਂਚ ਕਿਸੇ ਨਿੱਜੀ ਹਸਪਤਾਲ ਵਿੱਚ ਕੀਤੀ ਗਈ ਸੀ, ਨਾ ਕਿ ਕਿਸੇ ਸਰਕਾਰੀ ਲੈਬ ਵਿੱਚ।

ਐਚਐਮਪੀਵੀ ਵਾਇਰਸ ਨਾਲ ਸੰਕਰਮਿਤ ਹੋਣ 'ਤੇ, ਮਰੀਜ਼ ਜ਼ੁਕਾਮ ਅਤੇ ਕੋਵਿਡ-19 ਵਰਗੇ ਲੱਛਣ ਨਜ਼ਰ ਆਉਂਦੇ ਹਨ। ਇਸ ਦਾ ਸਭ ਤੋਂ ਵੱਧ ਅਸਰ ਛੋਟੇ ਬੱਚਿਆਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ।