President Draupadi Murmu: ਰਾਸ਼ਟਰਪਤੀ ਨੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
ਕਿਹਾ, ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਧਰਮ, ਸ਼ਾਂਤੀ ਅਤੇ ਸਦਭਾਵਨਾ ਦੇ ਮਾਰਗ 'ਤੇ ਲੈ ਕੇ ਜਾਣਗੀਆਂ।
President Draupadi Murmu: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪਰਵ ਦੇ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਧਰਮ, ਸ਼ਾਂਤੀ ਅਤੇ ਸਦਭਾਵਨਾ ਦੇ ਮਾਰਗ 'ਤੇ ਲੈ ਕੇ ਜਾਣਗੀਆਂ।
ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ 10ਵੇਂ ਗੁਰੂ ਸਨ। ਖ਼ਾਲਸਾ ਪੰਥ ਦੀ ਸਥਾਪਨਾ ਕਰਨ ਵਾਲੇ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਵਿੱਚ ਪਟਨਾ ਸਾਹਿਬ ਵਿਖੇ ਹੋਇਆ ਸੀ।
ਸੋਸ਼ਲ ਮੀਡੀਆ ਪਲੇਟਫ਼ਾਰਮ 'ਐਕਸ' 'ਤੇ ਇੱਕ ਪੋਸਟ ਵਿੱਚ, ਰਾਸ਼ਟਰਪਤੀ ਨੇ ਲਿਖਿਆ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ! ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੀ ਨਿਰਸਵਾਰਥ ਸੇਵਾ ਸਾਨੂੰ ਪ੍ਰੇਰਨਾ ਦਿੰਦੀ ਰਹਿੰਦੀ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਹਮੇਸ਼ਾ ਬਰਾਬਰੀ ਅਤੇ ਨਿਆਂ ਦੀ ਵਕਾਲਤ ਕੀਤੀ। ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਸਾਨੂੰ ਧਾਰਮਿਕਤਾ, ਸ਼ਾਂਤੀ ਅਤੇ ਸਦਭਾਵਨਾ ਦੇ ਮਾਰਗ ਵੱਲ ਸੇਧ ਦਿੰਦੀਆਂ ਰਹਿਣਗੀਆਂ।