1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਜੁਲਾਈ ’ਚ ਹੋਵੇਗੀ ਸੁਣਵਾਈ
ਜੁਲਾਈ 2024 ’ਚ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਖੋਖਰ ਦੀ ਰਾਹਤ ਦੀ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਹਾ
Sajjan Kumar's petition in 1984 Sikh riots case to be heard in Supreme Court in July
ਨਵੀਂ ਦਿੱਲੀ : ਸੁਪਰੀਮ ਕੋਰਟ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਵਿਰੁਧ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਅਤੇ ਪਾਰਟੀ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀਆਂ ਪਟੀਸ਼ਨਾਂ ’ਤੇ ਜੁਲਾਈ ’ਚ ਸੁਣਵਾਈ ਕਰੇਗਾ।
ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਅਰਵਿੰਦ ਕੁਮਾਰ ਦੀ ਬੈਂਚ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਜੇਕਰ ਅੰਤਿਮ ਸੁਣਵਾਈ ਨਿਰਧਾਰਤ ਸਮੇਂ ਅਨੁਸਾਰ ਅਸਫਲ ਰਹਿੰਦੀ ਹੈ ਤਾਂ ਪਟੀਸ਼ਨਕਰਤਾ ਅਦਾਲਤ ਨੂੰ ਸਜ਼ਾ ਮੁਅੱਤਲ ਕਰਨ ਦੀ ਬੇਨਤੀ ’ਤੇ ਵਿਚਾਰ ਕਰਨ ਦੀ ਬੇਨਤੀ ਕਰਨ ਲਈ ਸੁਤੰਤਰ ਹੋਣਗੇ।
ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਦੇ ਰੀਕਾਰਡ ਤਲਬ ਕੀਤੇ ਹਨ, ਜੋ ਸਾਰੀਆਂ ਸਬੰਧਤ ਧਿਰਾਂ ਨੂੰ ਉਪਲਬਧ ਕਰਵਾਏ ਜਾਣਗੇ।
ਜੁਲਾਈ 2024 ’ਚ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਖੋਖਰ ਦੀ ਰਾਹਤ ਦੀ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਹਾ ਸੀ।