ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਨੂੰ ਮਿਲਿਆ ਪਹਿਲਾ ਦਾਨ, ਕੇਂਦਰ ਸਰਕਾਰ ਨੇ ਦਿੱਤਾ 1 ਰੁਪਇਆ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਵੱਲੋਂ ਅਯੁੱਧਿਆ ਵਿਚ ਵਿਸ਼ਾਲ ਅਤੇ ਰਾਮ ਮੰਦਿਰ ਦੇ ਨਿਰਮਾਣ ਲਈ 15 ਮੈਂਬਰੀ ਇੱਕ ਸੁਤੰਤਰ ਟਰੱਸਟ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ

File photo

ਨਵੀਂ ਦਿੱਲੀ - ਕੇਂਦਰ ਸਰਕਾਰ ਵੱਲੋਂ ਅਯੁੱਧਿਆ ਵਿਚ ਵਿਸ਼ਾਲ ਅਤੇ ਰਾਮ ਮੰਦਿਰ ਦੇ ਨਿਰਮਾਣ ਲਈ 15 ਮੈਂਬਰੀ ਇੱਕ ਸੁਤੰਤਰ ਟਰੱਸਟ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਪਰੀਮ ਕੋਰਟ ਦੀ ਤਿੰਨ ਮਹੀਨਿਆਂ ਦੀ ਆਖਰੀ ਤਰੀਕ ਖ਼ਤਮ ਹੋਣ ਤੋਂ ਚਾਰ ਦਿਨ ਪਹਿਲਾਂ ਲੋਕ ਸਭਾ ਵਿਚ ਇੱਕ ਐਲਾਨ ਕੀਤਾ। ਇਸ ਤੋਂ ਬਾਅਦ ਟਰੱਸਟ ਨੂੰ ਕੇਂਦਰ ਤੋਂ ਇਕ ਰੁਪਿਆ ਨਕਦ ਦਾਨ ਵੀ ਮਿਲਿਆ ਜੋ ਕਿ ਟਰੱਸਟ ਦੇ ਲਈ ਪਹਿਲਾਂ ਦਾਨ ਹੈ।

ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਵਿਚ ਮਨਜ਼ੂਰੀ ਮਿਲਣ ਤੋਂ ਤੁਰੰਤ ਬਾਅਦ, ਪੀਐਮ ਮੋਦੀ ਨੇ ਲੋਕ ਸਭਾ ਵਿਚ ਰਾਮ ਮੰਦਰ ਦੀ ਉਸਾਰੀ ਦੀ ਯੋਜਨਾ ਅਤੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੇ ਨਾਮ ਨਾਲ ਇੱਕ ਟਰੱਸਟ ਦੇ ਗਠਨ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਦੇਸ਼ ਦੇ ਕਰੋੜਾਂ ਲੋਕਾਂ ਦੀ ਤਰ੍ਹਾਂ ਇਹ ਵਿਸ਼ਾ ਮੇਰੇ ਦਿਲ ਦੇ ਨੇੜੇ ਹੈ।

ਇਸ ਬਾਰੇ ਵਿਚ ਗੱਲ ਕਰਨਾ ਮੈਂ ਆਪਣੇ ਆਪ ਵਿਚ ਇਕ ਵੱਡਾ ਸਨਮਾਨ ਸਮਝਦਾ ਹਾਂ। ਪ੍ਰਧਾਨ ਮੰਤਰੀ ਨੇ ਕਿਹਾ, "ਮੰਤਰੀ ਮੰਡਲ ਦਾ ਨਿਰਮਾਣ ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ਵਿਚ 9 ਨਵੰਬਰ ਨੂੰ ਸੁਪਰੀਮ ਕੋਰਟ ਦੁਆਰਾ ਦਿੱਤੇ ਗਏ ਫੈਸੇ ਦੇ ਮੁਤਾਬਿਕ ਹੈ। ਪ੍ਰਧਾਨ ਮੰਤਰੀ ਨੇ ਕਿਹਾ,  ਸੁਪਰੀਮ ਕੋਰਟ ਦੇ ਨਿਰਦੇਸ਼ ਦੇ ਅਧਾਰ 'ਤੇ, ਮੇਰੀ ਸਰਕਾਰ ਨੇ ਅਯੁੱਧਿਆ ਵਿਚ ਭਗਵਾਨ ਰਾਮ ਦੇ ਜਨਮ ਸਥਾਨ' ਤੇ ਇਕ ਵਿਸ਼ਾਲ ਅਤੇ ਸ਼ਾਨਦਾਰ ਰਾਮ ਮੰਦਰ ਦੀ ਉਸਾਰੀ ਲਈ ਇਕ ਵਿਸ਼ਾਲ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਦੇ ਨਿਰਮਾਣ ਕਾਰਜ ਨੂੰ ਵੇਖਣ ਲਈ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੇ ਨਾਮ ਨਾਲ ਇੱਕ ਟਰੱਸਟ ਬਣਾਇਆ ਗਿਆ ਹੈ। ਇਸ ਟਰੱਸਟ ਵਿਚ ਰਾਮ ਮੰਦਰ ਦੀ ਉਸਾਰੀ ਅਤੇ ਇਸ ਨਾਲ ਜੁੜੇ ਮਾਮਲਿਆਂ ਬਾਰੇ ਸੁਤੰਤਰ ਤੌਰ 'ਤੇ ਫੈਸਲਾ ਲੈਣ ਦੀ ਸ਼ਕਤੀ ਹੋਵੇਗੀ। ਟਰੱਸਟ ਦਾ ਰਜਿਸਟਰਡ ਦਫ਼ਤਰ ਦਿੱਲੀ ਵਿਚ ਹੋਵੇਗਾ। ਦੱਸ ਦਈਏ ਕਿ ਮੋਦੀ ਕੈਬਨਿਟ ਵਲੋਂ ਰਾਮ ਮੰਦਰ ਟਰੱਸਟ ਨੂੰ ਮੰਜ਼ੂਰੀ ਮਿਲ ਗਈ ਹੈ।

ਸੰਸਦ ਵਿੱਚ ਪੀਐਮ ਨਰਿੰਦਰ ਮੋਦੀ ਨੇ ਦੱਸਿਆ ਕਿ ਸ਼੍ਰੀਰਾਮ ਜਨਮ ਸਥਾਨ ਤੀਰਥ ਖੇਤਰ ਦੇ ਗਠਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਦੱਸਿਆ ਕਿ ਕੈਬਨਿਟ ਦੀ ਬੈਠਕ ਵਿੱਚ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਕਿਹਾ ਕਿ 67.03 ਏਕੜ ਜ਼ਮੀਨ ਟਰੱਸਟ ਨੂੰ ਦਿੱਤੀ ਜਾਵੇਗੀ।

ਪੀਐਮ ਮੋਦੀ ਨੇ ਕਿਹਾ, ਭਗਵਾਨ ਸ਼੍ਰੀ ਰਾਮ ਦੇ ਸਥਾਨ ‘ਤੇ ਸ਼ਾਨਦਾਰ ਰਾਮ ਮੰਦਰ ਉਸਾਰੀ ਲਈ ਟਰੱਸਟ ਪੂਰੇ ਤੌਰ ‘ਤੇ ਆਥਰਾਇਜਡ ਹੋਵੇਗਾ, ਨਾਲ ਹੀ ਉਨ੍ਹਾਂ ਨੇ ਕਿਹਾ, ਸੁੰਨੀ ਵਕਫ ਬੋਰਡ ਨੂੰ 5 ਏਕੜ ਜ਼ਮੀਨ ਦੇਣ ਲਈ ਯੂਪੀ ਸਰਕਾਰ ਵਲੋਂ ਬੇਨਤੀ ਕੀਤੀ ਗਈ ਹੈ। ਉਨ੍ਹਾਂ ਨੇ ਇਸ ‘ਤੇ ਕੰਮ ਤੇਜ ਕਰ ਦਿੱਤਾ ਹੈ। ਲੋਕ ਸਭਾ ‘ਚ ਪੀਐਮ ਮੋਦੀ ਨੇ ਕਿਹਾ, ਸਾਰੇ ਧਰਮਾਂ ਦੇ ਲੋਕ ਇੱਕ ਹਨ।